ਅੰਤਰਰਾਸ਼ਟਰੀ ਨਸ਼ਾ ਸਮੱਗਲਰ ਗ੍ਰਿਫ਼ਤਾਰ

ਐੱਫ. ਬੀ. ਆਈ. ਦਾ ਵਾਨਟੇਂਡ ਹੈ ਸ਼ਾਨ ਭਿੰਡਰ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਸਮੱਗਲਰ ਨੂੰ ਗ੍ਰਿਫ਼ਤਾਰ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ । ਜਾਣਕਾਰੀ ਅਨੁਸਾਰ  ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਮਾਫੀਆ ਸ਼ਹਿਨਾਜ਼ ਸਿੰਘ ਉਰਫ਼ ਸ਼ਾਨ ਭਿੰਡਰ ਨੂੰ ਗ੍ਰਿਫ਼ਤਾਰ ਕੀਤਾ ਹੈ, ਉਕਤ ਮੁਲਜ਼ਮ ਐਫ. ਬੀ. ਆਈ. ਦਾ ਵਾਨਟੇਂਡ ਹੈ ਅਤੇ ਇਕ ਗਲੋਬਲ ਨਾਰਕੋਟਿਕਸ ਸਿੰਡੀਕੇਟ ਦਾ ਮੈਂਬਰ ਹੈ, ਜੋ ਕੋਲੰਬੀਆ ਤੋਂ ਅਮਰੀਕਾ ਅਤੇ ਕੈਨੇਡਾ ਵਿਚ ਕੋਕੀਨ ਦੀ ਸਮੱਗਲਿੰਗ ਕਰਦਾ ਸੀ।

ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਦਿਆਂ ਦੱਸਿਆ ਕਿ ਇਹ ਕਾਰਵਾਈ 26 ਫਰਵਰੀ 2025 ਨੂੰ ਅਮਰੀਕਾ ਵਿਚ ਉਸਦੇ ਚਾਰ ਸਾਥੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਕੀਤੀ ਗਈ ਸੀ, ਜਿਨ੍ਹਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ ਅੰਮ੍ਰਿਤ ਉਰਫ ਬਲ, ਅੰਮ੍ਰਿਤਪਾਲ ਸਿੰਘ ਉਰਫ ਚੀਮਾ, ਤਕਦੀਰ ਸਿੰਘ ਉਰਫ ਰੋਮੀ ਅਤੇ ਸਰਬਸ਼ੀਤ ਸਿੰਘ ਉਰਫ ਸਾਬੀ ਅਤੇ ਫਰਨਾਂਡੋ ਵਾਲਾਡੇਰੇਸ ਉਰਫ ਫ੍ਰੈਂਕੋ ਵਜੋਂ ਹੋਈ ਹੈ।

ਅਮਰੀਕੀ ਅਧਿਕਾਰੀਆਂ ਨੇ ਉਸਦੇ ਘਰਾਂ ਅਤੇ ਵਾਹਨਾਂ ਤੋਂ 391 ਕਿਲੋਗ੍ਰਾਮ ਮੈਥਾਮਫੇਟਾਮਾਈਨ, 109 ਕਿਲੋਗ੍ਰਾਮ ਕੋਕੀਨ ਅਤੇ ਚਾਰ ਹਥਿਆਰ ਜ਼ਬਤ ਕੀਤੇ। ਇਸ ਕਾਰਵਾਈ ਤੋਂ ਬਾਅਦ ਸ਼ਹਿਨਾਜ਼ ਭਾਰਤ ਭੱਜ ਆਇਆ ਸੀ, ਜਿੱਥੇ ਪੰਜਾਬ ਪੁਲਿਸ ਨੇ ਉਸਨੂੰ ਸਫਲਤਾਪੂਰਵਕ ਲੱਭ ਲਿਆ ਅਤੇ ਗ੍ਰਿਫਤਾਰ ਕਰ ਲਿਆ।

Leave a Reply

Your email address will not be published. Required fields are marked *