ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

-ਸ਼ੁਕਰਾਨਾ ਯਾਤਰਾ ਦੌਰਾਨ ਹਰ ਹਲਕੇ ’ਚ ‘ਇਨਕਲਾਬ ਜਿੰਦਾਬਾਦ’ ਦੇ ਨਾਆਰਿਆਂ  ਅਤੇ ਫੁੱਲਾਂ ਦੀ ਵਰਖਾ ਨਾਲ ‘ਆਪ’ ਆਗੂਆਂ ਦਾ  ਸਵਾਗਤ

ਪਟਿਆਲਾ  : ਆਮ ਆਦਮੀ ਪਾਰਟੀ  ਨੇ ਅੱਜ ਪਟਿਆਲੇ ਦੇ ਸ਼੍ਰੀ ਕਾਲੀ ਮਾਤਾ ਮੰਦਰ ਤੋਂ ਅੰਮ੍ਰਿਤਸਰ ਤੱਕ ਇਕ ਵਿਸ਼ਾਲ ਸ਼ੁਕਰਾਨਾ ਯਾਤਰਾ ਕੱਢੀ ਗਈ। ਇਸ ਯਾਤਰਾ ’ਚ ਪੰਜਾਬ ਦੇ ਲੋਕਾਂ ਵੱਲੋਂ ਪਾਰਟੀ ਦੀ ਹਾਲੀਆ ਜ਼ਿਮਨੀ ਚੋਣਾਂ ’ਚ ਜਿੱਤ ਅਤੇ ਨਵੀਂ ਲੀਡਰਸ਼ਿਪ ਦੀ ਨਿਯੁਕਤੀਆਂ ਵਿਚ ਵਿਖਾਏ ਗਏ ਅਥਾਹ ਭਰੋਸੇ ਲਈ ਧੰਨਵਾਦ ਪ੍ਰਗਟ ਕੀਤਾ ਗਿਆ। ਇਹ ਯਾਤਰਾ ‘ਆਪ’ ਵੱਲੋਂ ਸੂਬੇ ਲਈ ਆਪਣੇ ਵਿਜਨ ’ਚ ਪੰਜਾਬ ਦੇ ਲੋਕਾਂ ਦੇ ਲਗਾਤਾਰ ਸਮਰਥਨ ਅਤੇ ਵਿਸ਼ਵਾਸ ਲਈ ਪ੍ਰਸ਼ੰਸਾ ਦਾ ਪ੍ਰਤੀਕ ਹੈ।

ਸ਼ੁਕਰਾਨਾ ਯਾਤਰਾ ਦੀ ਅਗਵਾਈ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋਡ਼ਾ ਨੇ ਕੀਤੀ। ਉਨ੍ਹਾਂ ਦੇ ਨਾਲ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਬੈਂਸ, ਤਰੁਨਪ੍ਰੀਤ ਸਿੰਘ ਸੌਂਧ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ‘ਆਪ’ ਵਿਧਾਇਕਾਂ, ਚੇਅਰਪਰਸਨਾਂ ਅਤੇ ਹਜ਼ਾਰਾਂ ਦੀ ਗਿਣਤੀ ’ਚ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਸਮਰਥਕ ਸਾਮਲ ਸਨ।

ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਦੇ ਮਹੱਤਵਪੂਰਣ ਦਿਨ ’ਤੇ ਇਹ ਯਾਤਰਾ ਕੱਢੀ ਗਈ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋਡ਼ਾ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਆਪ’ ਆਪਣੇ ਆਗੂਆਂ, ਵਲੰਟੀਅਰਾਂ ਅਤੇ ਵਰਕਰਾਂ ਦੀ ਲਗਨ ਅਤੇ ਮਿਹਨਤ ਸਦਕਾ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਹਰ ‘ਆਪ’ ਵਰਕਰ ਦੇ ਸਹਿਯੋਗ ਨਾਲ ਇਹ ਯਾਤਰਾ ਈਮਾਨਦਾਰੀ, ਪਾਰਦਰਸਤਾ ਅਤੇ ਲੋਕਾਂ ਪ੍ਰਤੀ ਵਚਨਬੱਧਤਾ ਦੀ ਯਾਤਰਾ ਹੈ।

ਅਰੋਡ਼ਾ ਨੇ ‘ਆਪ’ ਦੇ ਸਾਰੇ ਨੇਤਾਵਾਂ ਅਤੇ ਵਲੰਟੀਅਰਾਂ ਨੂੰ ਬਦਲਾਅ ਲਿਆਉਣ ਅਤੇ ਆਮ ਆਦਮੀ ਨੂੰ ਸਸਕਤ ਬਣਾਉਣ ਲਈ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਿਧਾਂਤਾਂ ਪ੍ਰਤੀ ਉਨ੍ਹਾਂ ਦਾ ਸਮਰਪਣ ਅਤੇ ਪੰਜਾਬ ਅਤੇ ਦੇਸ਼ ਦੀ ਬਿਹਤਰੀ ਲਈ ਉਨ੍ਹਾਂ ਦੀ ਅਣਥੱਕ ਮਿਹਨਤ ‘ਆਪ’ ਨੂੰ ਲੋਕਾਂ ਦੀ ਪਾਰਟੀ ਬਣਾਉਣ ’ਚ ਮਹੱਤਵਪੂਰਨ ਰਹੀ ਹੈ। ‘ਆਪ’ ਸਾਰਿਆਂ ਦੇ ਸੁਨਹਿਰੇ ਭਵਿੱਖ ਲਈ ਅੱਗੇ ਵਧਦੀ ਰਹੇਗੀ।

ਇਹ ਯਾਤਰਾ ਸਵੇਰੇ 9:00 ਵਜੇ ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਮਾਦੋਪੁਰ ਚੌਕ, ਗੋਬਿੰਦਗਡ਼੍ਹ, ਸਮਰਾਲਾ, ਦੋਰਾਹਾ, ਸਾਹਨੇਵਾਲ, ਜਲੰਧਰ ਬਾਈਪਾਸ, ਲੁਧਿਆਣਾ ਦੇ ਲਾਡੋਵਾਲ ਚੌਕ, ਫਗਵਾਡ਼ਾ, ਜਲੰਧਰ ਕਰਤਾਰਪੁਰ ਅਤੇ ਰਈਆ ਸਮੇਤ ਕਈ ਪ੍ਰਮੁੱਖ ਕਸਬਿਆਂ ਅਤੇ ਸ਼ਹਿਰਾਂ ’ਚੋਂ ਦੀ ਲੰਘੀ। ਯਾਤਰਾ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਤੋਂ ਹੁੰਦੀ ਹੋਈ ਅੰਮ੍ਰਿਤਸਰ ਦੇ ਪਵਿੱਤਰ ਭਗਵਾਨ ਵਾਲਮੀਕਿ ਤੀਰਥ ਅਸਥਾਨ ਅਤੇ ਰਾਮ ਤੀਰਥ ਮੰਦਰ ਵਿਖੇ ਸਮਾਪਤ ਹੋਈ।

ਪੂਰੀ ਯਾਤਰਾ ਦੌਰਾਨ ਅਮਨ ਅਰੋਡ਼ਾ ਅਤੇ ਹੋਰ ਆਗੂਆਂ ਦਾ ਫੁੱਲਾਂ ਦੇ ਹਾਰਾਂ ਨਾਲ  ਸਵਾਗਤ ਕੀਤਾ ਗਿਆ, ‘‘ਇਨਕਲਾਬ ਜਿੰਦਾਬਾਦ” ਦੇ ਨਾਅਰੇ ਅਤੇ ਪਾਰਟੀ ਵਰਕਰਾਂ ਅਤੇ ਸਥਾਨਕ ਲੋਕਾਂ ਵੱਲੋਂ ਭਰਵਾਂ ਸਮਰਥਨ ਦਿੱਤਾ ਗਿਆ।

Leave a Reply

Your email address will not be published. Required fields are marked *