ਦੋਵਾਂ ਦੀ ਮੌਕੇ ’ਤੇ ਹੀ ਮੌਤ
ਰਈਆ – ਜ਼ਿਲਾ ਅੰਮ੍ਰਿਤਸਰ ਦੇ ਕਸਬਾ ਰਈਆ ਵਿਚ ਚੀਮਾਂਬਾਠ ਸੰਪਰਕ ਸੜਕ ’ਤੇ ਇਕ ਇੱਟਾਂ ਨਾਲ ਲੱਦੀ ਓਵਰਲੋਡ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਕੁਚਲ ਦਿੱਤਾ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਪੁੱਤਰ ਗੁਰਦਿਆਲ ਸਿੰਘ ਅਤੇ ਜਸਬੀਰ ਕੌਰ ਦੋਵੇਂ ਪਤੀ-ਪਤਨੀ ਵਾਸੀ ਪਿੰਡ ਬੁਟਾਰੀ ਆਪਣੇ ਮੋਟਰਸਾਈਕਲ ’ਤੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਪਿੰਡ ਚੀਮਾਂਬਾਠ ਜਾ ਰਹੇ ਸਨ ਕਿ ਸਾਹਮਣੇ ਤੋਂ ਆ ਰਹੀ ਇੱਟਾਂ ਨਾਲ ਲੱਦੀ ਹੋਈ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਮੋਟਰਸਾਈਕਲ ਨੂੰ ਕੁਚਲਦੀ ਹੋਈ ਸਾਹਮਣੇ ਕਿਸੇ ਦੇ ਘਰ ਦੀ ਕੰਧ ਵਿਚ ਜਾ ਕੇ ਵੱਜੀ, ਜਿਸ ਨਾਲ ਮੋਟਰਸਾਈਕਲ ਸਵਾਰ ਦੋਵਾਂ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟਰੈਕਟਰ ਚਾਲਕ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਵਿਚ ਸਫਲ ਹੋ ਗਿਆ