ਬਠਿੰਡਾ : -ਸਥਾਨਕ ਗ੍ਰੋਥ ਸੈਂਟਰ ਵਿਖੇ ਤਿੰਨ ਮੁਲਜ਼ਮਾਂ ਨੇ ਇਕ ਵਿਅਕਤੀ ਦੇ ਸਿਰ ’ਤੇ ਇੱਟਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਇਸ ਸਬੰਧੀ ਥਾਣਾ ਸਦਰ ਬਠਿੰਡਾ ਦੀ ਪੁਲਸ ਨੇ ਤਿੰਨ ਮੁਲਜ਼ਮਾਂ ਖਿਲਾਫ ਕਤਲ ਦਾ ਕੇਸ ਦਰਜ ਕਰ ਕੇ ਦੋ ਨੂੰ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਸ਼ਬੀਰ ਵਾਸੀ ਗੰਗਾਸ਼ੇਰ, ਬੀਕਾਨੇਰ ਨੇ ਥਾਣਾ ਸਦਰ ਬਠਿੰਡਾ ਨੂੰ ਦੱਸਿਆ ਕਿ ਮੁਲਜ਼ਮ ਸੰਦੀਪ ਸਿੰਘ, ਵਿਕਰਮਜੀਤ ਸਿੰਘ ਅਤੇ ਦੀਪਕ ਕੁਮਾਰ ਵਾਸੀ ਬਠਿੰਡਾ ਨੇ ਮਿਲ ਕੇ ਉਸ ਦੇ ਭਰਾ ਜੈਦੇਵ ਅਲੀ (33) ’ਤੇ ਇੱਟਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਤਿੰਨਾਂ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਕੇ ਸੰਦੀਪ ਅਤੇ ਵਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਤੀਜੇ ਮੁਲਜ਼ਮ ਦੀਪਕ ਕੁਮਾਰ ਦੀ ਗ੍ਰਿਫਤਾਰੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
