ਕੈਨੇਡਾ ‘ਚ 36 ਲੱਖ ਦਾ ਮੱਖਣ ਚੋਰੀ, 6 ਪੰਜਾਬੀ ਗ੍ਰਿਫਤਾਰ

ਕੈਨੇਡਾ ਦੀ ਪੀਲ ਰੀਜਨਲ ਪੁਲਿਸ ਨੇ ਇਲਾਕੇ ਵਿੱਚ ਵੱਡੇ ਪੱਧਰ ‘ਤੇ ਮੱਖਣ ਅਤੇ ਘਿਓ ਚੋਰੀਆਂ ਦੀ ਲਗਾਤਾਰ ਜਾਂਚ ਦੇ ਹਿੱਸੇ ਵਜੋਂ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਕਰਿਆਨੇ ਦੀਆਂ ਦੁਕਾਨਾਂ ‘ਤੇ ਮੱਖਣ ਚੋਰੀਆਂ ਵਿੱਚ ਵੱਡਾ ਵਾਧਾ ਹੋਇਆ ਹੈ, ਜਿਸ ਨਾਲ $60,000 ਤੋਂ ਵੱਧ ਦਾ ਨੁਕਸਾਨ ਹੋਇਆ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਕਥਿਤ ਚੋਰੀਆਂ ਨੂੰ ਹੱਲ ਕਰਨ ਲਈ “ਪ੍ਰੋਜੈਕਟ ਫਲੈਹਰਟੀ” (Project Flaherty) ਨਾਮਕ ਇੱਕ ਜਾਂਚ ਸ਼ੁਰੂ ਕੀਤੀ ਗਈ ਸੀ। ਪੀਲ ਖੇਤਰੀ ਪੁਲਿਸ ਨੇ ਛੇ ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੌਜਵਾਨਾਂ ਉਤੇ ਦੋਸ਼ ਹਨ ਕਿ ਉਨ੍ਹਾਂ ਨੇ ਪਿਛਲੇ ਸਾਲ ਵੱਖ- ਵੱਖ ਸਟੋਰਾਂ ’ਚੋਂ 60,000 ਡਾਲਰ (36 ਲੱਖ ਰੁਪਏ) ਦਾ ਘਿਓ ਅਤੇ ਮੱਖਣ ਚੋਰੀ ਕੀਤਾ।
ਪੀਲ ਪੁਲਿਸ ਵੱਲੋਂ ਚੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਆਏ ਇਨ੍ਹਾਂ ਪੰਜਾਬੀਆਂ ਦੀ ਪਛਾਣ ਸੁਖਮੰਦਰ ਸਿੰਘ (23), ਦਲਵਾਲ ਸਿੱਧੂ (28), ਨਵਦੀਪ ਚੌਧਰੀ (28), ਕਮਲਦੀਪ ਸਿੰਘ (38), ਵਿਸ਼ਵਜੀਤ ਸਿੰਘ (22) ਅਤੇ ਹਰਕੀਰਤ ਸਿੰਘ (25) ਵਜੋਂ ਹੋਈ ਹੈ। ਇਨ੍ਹਾਂ ’ਚੋਂ ਪਹਿਲੇ ਤਿੰਨ ਬਰੈਂਪਟਨ ਦੇ ਰਹਿਣ ਵਾਲੇ ਹਨ।
ਪੁਲਿਸ ਅਨੁਸਾਰ ਇਨ੍ਹਾਂ ਨੌਜਵਾਨਾਂ ਨੇ ਪਿਛਲੇ ਸਾਲ ਬਰੈਂਪਟਨ ਦੇ ਕਰਿਆਨਾ ਸਟੋਰਾਂ ਵਿਚੋਂ ਕਈ ਵਾਰ ਮੱਖਣ ਤੇ ਘਿਓ ਚੋਰੀ ਕੀਤਾ। ਚੋਰੀ ਦੀਆਂ ਘਟਨਾਵਾਂ ਵਧਣ ਕਰ ਕੇ ਸਟੋਰ ਮਾਲਕਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਅਤੇ ਪੁਲਿਸ ਨੂੰ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨੀ ਪਈ। ਵਿਸ਼ੇਸ਼ ਜਾਂਚ ਟੀਮ ਨੇ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

Leave a Reply

Your email address will not be published. Required fields are marked *