Gurdaspur News : ਗੁਰਦਾਸਪੁਰ ਦੇ ਪਿੰਡ ਪਾਹੜਾ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਹੱਤਿਆ ਕਰ ਲਈ ਹੈ, ਜਿਸਦੀ ਪਛਾਣ ਸਰਵਨ ਕੁਮਾਰ ਵਜੋਂ ਹੋਈ ਹੈ। ਪਰਿਵਾਰ ਦੇ ਕਹਿਣ ਮੁਤਾਬਕ ਉਨ੍ਹਾਂ ਦੇ ਬੇਟੇ ਸਰਵਨ ਕੁਮਾਰ ਦੇ ਪਿੰਡ ਦੀ ਹੀ ਇਕ ਲੜਕੀ ਨਾਲ ਸਬੰਧ ਸਨ।
ਇਸ ਬਾਰੇ ਜਦੋਂ ਲੜਕੀ ਦੇ ਪਰਿਵਾਰ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਘਰ ਅੰਦਰ ਦਾਖਲ ਹੋ ਕੇ ਸਾਰੇ ਪਰਿਵਾਰ ਦੀ ਕੁੱਟਮਾਰ ਕੀਤੀ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ਕਰ ਕੇ ਉਨ੍ਹਾਂ ਦੇ ਪੁੱਤ ਨੇ ਡਰ ਦੇ ਕਾਰਨ ਜ਼ਹਿਰੀਲੀ ਦਵਾਈ ਨਿਕਲ ਕੇ ਆਤਮ ਹੱਤਿਆ ਕਰ ਲਈ ਹੈ। ਪਰਿਵਾਰ ਨੇ ਮੰਗ ਕੀਤੀ ਲੜਕੀ ਪਰਿਵਾਰ ਦੇ ਉੱਪਰ ਬਣਦੀ ਕਾਰਵਾਈ ਕੀਤੀ ਜਾਵੇ।
ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
