ਪੁਲਿਸ ਫੋਰਸ ਨਾਲ ਦੁਕਾਨਾਂ ਦੀ ਚੈਕਿੰਗ ਨਾ ਕਰਨ ਦੀ ਕੀਤੀ ਬੇਨਤੀ
ਸੰਗਰੂਰ -: ਜ਼ਿਲ੍ਹਾ ਸੰਗਰੂਰ ਕੈਮਿਸਟ ਐਸੋਸੀਏਸ਼ਨ ਦਾ ਵਫ਼ਦ ਪ੍ਰਧਾਨ ਨਰੇਸ਼ ਜਿੰਦਲ ਅਤੇ ਜਨਰਲ ਸਕੱਤਰ ਰਾਜੀਵ ਜੈਨ ਦੀ ਅਗਵਾਈ ਹੇਠ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਿਆ।
ਇਸ ਦੌਰਾਨ ਅਧਿਕਾਰੀਆਂ ਨੇ ਐੱਸ. ਐੱਸ. ਪੀ. ਚਾਹਲ ਨੂੰ ਦੱਸਿਆ ਕਿ ਐਸੋਸੀਏਸ਼ਨ ਨੇ ਨਸ਼ੀਲੇ ਪਦਾਰਥਾਂ ਦੀ ਖਰੀਦ ਜਾਂ ਵਿਕਰੀ ਨਾ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ ਇਸ ਨੂੰ ਰਿਕਾਰਡ ਨਾਲ ਖਰੀਦਿਆ ਜਾਂ ਵੇਚਿਆ ਜਾ ਸਕਦਾ ਹੈ ਪਰ ਕੈਮਿਸਟ ਇਸ ਸਮੱਸਿਆ ਤੋਂ ਖੁਦ ਨੂੰ ਦੂਰ ਰੱਖ ਰਹੇ ਹਨ। ਉਨ੍ਹਾਂ ਐੱਸ. ਐੱਸ. ਪੀ. ਨੂੰ ਬੇਨਤੀ ਕੀਤੀ ਕਿ ਭਾਰੀ ਪੁਲਿਸ ਫੋਰਸ ਨਾਲ ਕੈਮਿਸਟਾਂ ਦੀਆਂ ਦੁਕਾਨਾਂ ਦੀ ਚੈਕਿੰਗ ਨਾ ਕੀਤੀ ਜਾਵੇ ਕਿਉਂਕਿ ਇਸ ਨਾਲ ਕੈਮਿਸਟਾਂ ਨੂੰ ਮਾਨਸਿਕ ਪ੍ਰੇਸ਼ਾਨੀ ਹੋ ਰਹੀ ਹੈ। ਅਪਮਾਨਿਤ ਵੀ ਮਹਿਸੂਸ ਕਰ ਰਹੇ ਹਨ।
ਐਸੋਸੀਏਸ਼ਨ ਨੇ ਮੰਗ ਕੀਤੀ ਕਿ ਕੈਮਿਸਟ ਸਮੇਤ ਡਰੱਗ ਵਿਭਾਗ ਦੀ ਜਾਂਚ ਕਰਨ ਦੀ ਬੇਨਤੀ ਪ੍ਰਵਾਨ ਕੀਤੀ ਜਾਵੇ। ਐੱਸ. ਐੱਸ. ਪੀ. ਨੇ ਭਰੋਸਾ ਦਿਵਾਇਆ ਕਿ ਕੈਮਿਸਟਾਂ ਨੂੰ ਬਿਨਾਂ ਵਜ੍ਹਾ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ ਪਰ ਜੇਕਰ ਕੋਈ ਵਿਅਕਤੀ ਨਸ਼ੇ ਦੇ ਤੌਰ ’ਤੇ ਵਰਤੀਆਂ ਜਾਂਦੀਆਂ ਦਵਾਈਆਂ ਵੇਚਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਦਵਿੰਦਰ ਵਸ਼ਿਸ਼ਟ, ਵਿਨੀਤ ਜਿੰਦਲ, ਕਮਲ ਸ਼ਰਮਾ, ਬਲਵਿੰਦਰ ਸਿੰਘ, ਸੰਜੇ. ਭੱਲਾ, ਸਤੀਸ਼ ਸਿੰਗਲਾ, ਸਾਹਿਲ ਸਿੰਗਲਾ ਆਦਿ ਹਾਜ਼ਰ ਸਨ।
