ਇਕ ਦੀ ਮੌਤ, ਦੂਜਾ ਜ਼ਖਮੀ
ਗੁਰਦਾਸਪੁਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਬੱਸ ਸਟੈਂਡ ਨੇੜੇ ਇਕ ਟਰੱਕ ਦਾ ਟਾਇਰ ਫੱਟਣ ਕਰ ਕੇ ਟਰੱਕ ਪੁਲ ਤੋਂ ਹੇਠਾਂ ਡਿੱਗ ਗਿਆ, ਜਿਸ ਕਰ ਕੇ ਡਰਾਈਵਰ ਦੀ ਮੌਤ ਹੋ ਗਈ, ਜਦਕਿ ਟਰੱਕ ਦਾ ਅਗਲਾ ਸ਼ੀਸ਼ਾ ਟੁੱਟਣ ਕਰ ਕੇ ਨਾਲ ਬੈਠੇ ਉਸ ਦੇ ਭਰਾ ਦੀ ਜਾਨ ਬਚ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਪਿਯੂਸ਼ ਨੇ ਦੱਸਿਆ ਕਿ ਉਹ ਆਪਣੇ ਭਰਾ ਮਨੀਸ਼ ਦੇ ਨਾਲ ਜੰਮੂ ਤੋਂ ਅੰਮ੍ਰਿਤਸਰ ਜਾ ਰਿਹਾ ਸੀ ਕਿ ਜਦੋਂ ਨਿਊ ਬੱਸ ਸਟੈਂਡ ਦੇ ਨਜ਼ਦੀਕ ਪੈਂਦੇ ਪੁਲ ’ਤੇ ਪਹੁੰਚਿਆ ਤਾਂ ਅਚਾਨਕ ਟਰੱਕ ਦਾ ਟਾਇਰ ਫੱਟ ਗਿਆ, ਜਿਸ ਕਾਰਨ ਟਰੱਕ ਸੰਤੁਲਨ ਖੋਹ ਕੇ ਪੁਲ ਤੋਂ ਹੇਠਾਂ ਡਿੱਗ ਗਿਆ। ਇਸ ਹਾਦਸੇ ’ਚ ਉਸ ਦੇ ਭਰਾ ਮੁਨੀਸ਼ ਦੀ ਮੌਤ ਹੋ ਗਈ, ਜਦਕਿ ਉਹ ਬਾਲ ਬਾਲ ਬਚ ਗਿਆ।
ਦੂਜੇ ਪਾਸੇ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਕਰਾਉਣ ਲਈ ਸਿਵਲ ਹਸਪਤਾਲ ਪਹੁੰਚਾਇਆ।
