ਪਟਿਆਲਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮਾਰਗਦਰਸ਼ਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ ਅਨੁਸਾਰ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਪਟਿਆਲਾ ਵਿਖੇ ਅੱਜ ਤਿੰਨ ਰੋਜ਼ਾ 44ਵੀਆਂ ਪੰਜਾਬ ਰਾਜ ਅੰਤਰ-ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ ਦਾ (ਅੈਥਲੈਟਿਕਸ, ਮਿੰਨੀ ਹੈਂਡਬਾਲ, ਕਰਾਟੇ) ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪਟਿਆਲਾ ਇਸ਼ਾ ਸਿੰਗਲ ਨੇ ਗੁਬਾਰੇ ਛੱਡ ਕੇ ਉਦਘਾਟਨ ਕੀਤਾ।
ਉਨ੍ਹਾਂ ਨੇ 23 ਜ਼ਿਲਿਆਂ ਤੋਂ ਆਏ ਬੱਚਿਆਂ ਨੂੰ ਖੇਡ ਭਾਵਨਾ ਨਾਲ ਖੇਡਾਂ ’ਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਜ਼ਿਲਾ ਸਿੱਖਿਆ ਅਫ਼ਸਰ (ਐ. ਸਿੱ) ਪਟਿਆਲਾ ਸ਼ਾਲੂ ਮਹਿਰਾ ਨੇ ਮੁੱਖ ਮਹਿਮਾਨ ਅਤੇ ਵੱਖ-ਵੱਖ ਜ਼ਿਲਿਆਂ ਤੋਂ ਆਏ ਅਧਿਕਾਰੀਆਂ, ਅਧਿਆਪਕਾਂ, ਬੱਚਿਆਂ ਦੇ ਮਾਪਿਆਂ ਅਤੇ ਖੇਡਾਂ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਵਾਗਤ ਕੀਤਾ।
ਇਸ ਮੌਕੇ ਮਨਵਿੰਦਰ ਕੌਰ ਭੁੱਲਰ ਉਪ ਜ਼ਿਲਾ ਸਿੱਖਿਆ ਅਫ਼ਸਰ (ਐ. ਸਿੱ) ਪਟਿਆਲਾ ਅਤੇ ਵਿਸ਼ੇਸ਼ ਤੌਰ ’ਤੇ ਡਾ. ਮਨਜਿੰਦਰ ਸਿੰਘ ਜ਼ਿਲਾ ਭਾਸ਼ਾ ਅਫ਼ਸਰ (ਭਾਸ਼ਾ ਵਿਭਾਗ) ਅਤੇ ਨਿਧੀ ਮਲਹੋਤਰਾ ਡੀ. ਡੀ. ਐੱਫ. ਪਟਿਆਲਾ ਨੇ ਵੀ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ। ਸ. ਪ. ਸ. ਜੱਸੋਵਾਲ ਦੀਆਂ ਵਿਦਿਆਰਥਣਾਂ ਨੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ।