ਤੁਲਸੀ ਗਬਾਰਡ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਕਈ ਮੁੱਦਿਆਂ ’ਤੇ ਹੋਈ ਚਰਚਾ

ਨਵੀਂ ਦਿੱਲੀ -: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿਚ ਅਮਰੀਕੀ ਰਾਸ਼ਟਰੀ ਖੁਫੀਆ ਨਿਰਦੇਸ਼ਕ (ਡੀ. ਐੱਨ. ਆਈ.) ਤੁਲਸੀ ਗਬਾਰਡ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਨੇ ਦੁਨੀਆ ਨੂੰ ਭਾਰਤ ਅਤੇ ਅਮਰੀਕਾ ਵਿਚਕਾਰ ਡੂੰਘੀ ਹੋ ਰਹੀ ਰਣਨੀਤਕ ਭਾਈਵਾਲੀ ਨੂੰ ਪੇਸ਼ ਕੀਤਾ, ਜਿਸ ਵਿਚ ਖੁੂਫੀਆ ਜਾਣਕਾਰੀ ਸਾਂਝੀ ਕਰਨ, ਅੱਤਵਾਦ ਵਿਰੋਧੀ ਯਤਨਾਂ ਅਤੇ ਉੱਭਰਦੀਆਂ ਤਕਨਾਲੋਜੀਆਂ ਦੇ ਖੇਤਰ ਵਿਚ ਸਹਿਯੋਗ ’ਤੇ ਧਿਆਨ ਕੇਂਦਰਿਤ ਕੀਤਾ ਗਿਆ।
ਪ੍ਰਧਾਨ ਮੰਤਰੀ ਮੋਦੀ ਅਤੇ ਡਾਇਰੈਕਟਰ ਗੈਬਾਰਡ ਵਿਚਕਾਰ ਹੋਈ ਮੁਲਾਕਾਤ ਨੇ ਦੋਵਾਂ ਦੇਸ਼ਾਂ ਵਿਚਕਾਰ ਮਜ਼ਬੂਤ ​​ਸਬੰਧਾਂ ਨੂੰ ਉਜਾਗਰ ਕੀਤਾ। ਗਬਾਰਡ ਨੇ ਭਾਰਤ-ਅਮਰੀਕਾ ਸਹਿਯੋਗ ਦੀਆਂ ਅਥਾਹ ਸੰਭਾਵਨਾਵਾਂ ਨੂੰ ਉਜਾਗਰ ਕੀਤਾ ਅਤੇ ਮੋਦੀ ਦੀ ਹਾਲੀਆ ਵਾਸ਼ਿੰਗਟਨ ਫੇਰੀ ਦੌਰਾਨ ਸਥਾਪਿਤ ਸਾਂਝੇ ਦ੍ਰਿਸ਼ਟੀਕੋਣ ’ਤੇ ਚਰਚਾ ਕੀਤੀ। ਗੱਲਬਾਤ ਦਾ ਇਕ ਮਹੱਤਵਪੂਰਨ ਹਿੱਸਾ ਅੱਤਵਾਦ ਵਿਰੋਧੀ ਪਹਿਲਕਦਮੀਆਂ ’ਤੇ ਕੇਂਦ੍ਰਿਤ ਸੀ। ਦੋਵਾਂ ਆਗੂਆਂ ਨੇ ਇਸਲਾਮੀ ਅੱਤਵਾਦ ਨਾਲ ਲੜਨ ਦੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ, ਇਸਨੂੰ ਦੱਖਣੀ ਏਸ਼ੀਆ ਅਤੇ ਮੱਧ ਪੂਰਬ ਸਮੇਤ ਕਈ ਖੇਤਰਾਂ ਨੂੰ ਪ੍ਰਭਾਵਿਤ ਕਰਨ ਵਾਲਾ ਇਕ ਸਥਾਈ ਖ਼ਤਰਾ ਦੱਸਿਆ।

ਇਸ ਤੋਂ ਪਹਿਲਾਂ ਆਪਣੀ ਭਾਰਤ ਫੇਰੀ ਦੌਰਾਨ ਅਮਰੀਕੀ ਖੁੂਫੀਆ ਮੁਖੀ ਤੁਲਸੀ ਗੈਬਾਰਡ ਨੇ ਬੰਗਲਾਦੇਸ਼ ਵਿਚ ਰਾਜਨੀਤਿਕ ਉਥਲ-ਪੁਥਲ ਅਤੇ ਅਸ਼ਾਂਤੀ ’ਤੇ ਚਿੰਤਾ ਪ੍ਰਗਟ ਕੀਤੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਟਰੰਪ ਪ੍ਰਸ਼ਾਸਨ ‘ਇਸਲਾਮਿਕ ਅੱਤਵਾਦ’ ਦੀ ਵਿਚਾਰਧਾਰਾ ਨੂੰ ਹਰਾਉਣ ਲਈ ਵਚਨਬੱਧ ਹੈ। ਨੈਸ਼ਨਲ ਇੰਟੈਲੀਜੈਂਸ ਦੀ ਡਾਇਰੈਕਟਰ ਤੁਲਸੀ ਗੈਬਾਰਡ ਨੇ ਕਿਹਾ ਕਿ ਹਿੰਦੂਆਂ, ਬੋਧੀਆਂ, ਈਸਾਈਆਂ ਅਤੇ ਹੋਰ ਧਾਰਮਿਕ ਘੱਟ ਗਿਣਤੀਆਂ ’ਤੇ ਲੰਬੇ ਸਮੇਂ ਤੋਂ ਚੱਲ ਰਿਹਾ ਅਤਿਆਚਾਰ, ਦੁਰਵਿਵਹਾਰ ਅਤੇ ਕਤਲ ਅਮਰੀਕੀ ਸਰਕਾਰ ਅਤੇ ਰਾਸ਼ਟਰਪਤੀ ਟਰੰਪ ਲਈ ਚਿੰਤਾ ਦਾ ਇਕ ਵੱਡਾ ਵਿਸ਼ਾ ਰਿਹਾ ਹੈ। ਗਬਾਰਡ ਅਨੁਸਾਰ ਟਰੰਪ ਪ੍ਰਸ਼ਾਸਨ ਨੇ ਬੰਗਲਾਦੇਸ਼ ’ਚ ਮੁਹੰਮਦ ਯੂਨਸ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ।
ਅਮਰੀਕੀ ਖੁਫੀਆ ਮੁਖੀ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਨੇ ‘ਕੱਟੜਪੰਥੀ ਇਸਲਾਮੀ ਅੱਤਵਾਦ’ ਦੇ ਮਨਸੂਬਿਆਂ ਨੂੰ ਹਰਾਉਣ ਲਈ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ। ਉਨ੍ਹਾਂ ਕਿਹਾ, ‘ਰਾਸ਼ਟਰਪਤੀ ਟਰੰਪ ਇਸਲਾਮੀ ਅੱਤਵਾਦ ਨੂੰ ਉਤਸ਼ਾਹਿਤ ਕਰਨ ਵਾਲੀ ਵਿਚਾਰਧਾਰਾ ਦੀ ਪਛਾਣ ਕਰਨ ਅਤੇ ਇਸ ਵਿਚਾਰਧਾਰਾ ਨੂੰ ਹਰਾਉਣ ਲਈ ਵਚਨਬੱਧ ਹਨ।

Leave a Reply

Your email address will not be published. Required fields are marked *