ਵੱਖ-ਵੱਖ ਜੱਥੇਬੰਦੀਆਂ ਵੱਲੋਂ ਵਿਸ਼ਾਲ ਰੋਸ ਮਾਰਚ
ਬਾਬਾ ਸਾਹਿਬ ਦਾ ਅਪਮਾਨ ਸਹਿਣ ਨਹੀਂ ਕਰਾਂਗੇ : ਕਾਂਗੜਾ, ਚਾਵਲਾ
ਸੰਗਰੂਰ – ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦਾ ਅਪਮਾਨ ਕਰਨ ਅਤੇ ਸਵਿਧਾਨ ਨੂੰ ਸਾੜਨ ਦੇ ਰੋਸ ਵਜੋਂ ਅੱਜ ਸ਼ਹਿਰ ਦੇ ਸਾਰੇ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਰਹੇ ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਭਾਰਤੀਯ ਅੰਬੇਡਕਰ ਮਿਸ਼ਨ ਭਾਰਤ, ਰਵੀ ਚਾਵਲਾ ਪ੍ਰਧਾਨ ਭਗਵਾਨ ਵਾਲਮੀਕਿ ਰਾਮਾਇਣ ਭਵਨ ਸਰੋਵਰ, ਭਾਰਤ ਬੇਦੀ ਜ਼ਿਲ੍ਹਾ ਪ੍ਰਧਾਨ ਸਫ਼ਾਈ ਸੇਵਕ ਯੂਨੀਅਨ ਨਗਰ ਕੌਂਸਲ, ਸੁਰੇਸ਼ ਬੇਦੀ ਕੌਮੀ ਜਨਰਲ ਸਕੱਤਰ ਅੰਤਰਰਾਸ਼ਟਰੀ ਵਾਲਮੀਕਿ ਮਜ਼੍ਹਬੀ ਸਿੱਖ ਧਰਮ ਸਮਾਜ ਭਾਰਤ ਆਦਿ ਆਗੂਆਂ ਸਣੇ ਵੱਖ ਵੱਖ ਜੱਥੇਬੰਦੀਆਂ ਵੱਲੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਦੋਸ਼ੀਆਂ ਖਿਲਾਫ ਦੇਸ਼ ਦ੍ਰੋਹ ਦਾ ਮੁਕੱਦਮਾ ਦਰਜ਼ ਕਰਵਾਉਣ ਦੀ ਮੰਗ ਨੂੰ ਲੈਕੇ ਪਟਿਆਲਾ ਗੇਟ ਰੋਸ ਪ੍ਰਦਰਸ਼ਨ ਕਰਨ ਉਪਰੰਤ ਸ਼ਹਿਰ ਦੇ ਬਜ਼ਾਰਾਂ ਵਿੱਚੋਂ ਦੀ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚ ਕੇ ਮੁੱਖ ਮੰਤਰੀ ਪੰਜਾਬ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ।
ਦਰਸ਼ਨ ਸਿੰਘ ਕਾਂਗੜਾ, ਰਵੀ ਚਾਵਲਾ, ਸੁਰੇਸ਼ ਬੇਦੀ ਅਤੇ ਭਾਰਤ ਬੇਦੀ ਨੇ ਕਿਹਾ ਕਿ ਬਾਬਾ ਸਾਹਿਬ ਦੱਬੇ ਕੁੱਚਲੇ ਤੇ ਲਿਤਾੜੇ ਹੋਏ ਲੋਕਾਂ ਦੇ ਮਸੀਹਾ ਹਨ ਜਿਨ੍ਹਾਂ ਦੇਸ਼ ਸਵਿਧਾਨ ਹੀ ਨਹੀਂ ਦਲਿਤਾਂ ਪੱਛੜੀਆਂ ਅਤੇ ਮਹਿਲਾਵਾਂ ਸਮੇਤ ਦੇਸ਼ ਦੇ ਹਰ ਨਾਗਰਿਕ ਦੀ ਕਿਸਮਤ ਲਿਖੀਂ ਹੈ। ਅਜਿਹੇ ਮਹਾਂ ਨਾਇਕ ਦਾ ਅਪਮਾਨ ਬਰਦਾਸਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜੋ ਗਣਤੰਤਰ ਦਿਵਸ ਤੇ ਮਾੜੀ ਘਟਨਾ ਘਟੀ ਹੈ ਉਹ ਵਿਅਕਤੀ ਦਾ ਕੰਮ ਨਹੀਂ ਇਸ ਪਿੱਛੇ ਕੋਈ ਗਹਿਰੀ ਸਾਜ਼ਿਸ਼ ਹੋ ਸਕਦੀ ਹੈ ਇਸ ਦੀ ਉਚ ਪੱਧਰੀ ਜਾਂਚ ਹੋਣੀ ਅਤਿ ਜ਼ਰੂਰੀ ਹੈ। ਤਾਂ ਜੋ ਰਹਿਦੇ ਦੋਸ਼ੀਆਂ ਨੂੰ ਵੀ ਸਜ਼ਾ ਮਿਲ ਸਕੇ।
ਉਕਤ ਆਗੂਆਂ ਨੇ ਕਿਹਾ ਕਿ ਅਜਿਹੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਇਹਨਾਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਇਹਨਾਂ ਖਿਲਾਫ਼ ਐਨਐਸਏ ਤਹਿਤ ਪਰਚਾ ਦਰਜ਼ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਵੱਡਾ ਅੰਦੋਲਨ ਕੀਤਾ ਜਾਵੇਗਾ। ਇਸ ਸੁਖਜਿੰਦਰ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ, ਵਪਾਰ ਮੰਡਲ ਵੱਲੋਂ ਜਸਵਿੰਦਰ ਸਿੰਘ ਪ੍ਰਿੰਸ, ਰਾਜੇਸ਼ ਥਰੇਜਾ ਅਤੇ ਅਮਰਜੀਤ ਸਿੰਘ ਟੀਟੂ, ਰੇਹੜੀ ਯੂਨੀਅਨ, ਸਬਜ਼ੀ ਮੰਡੀ, ਰਕਸ਼ਾ ਯੂਨਿਅਨ ਆਦਿ ਵੱਲੋਂ ਵੀ ਸਮਰਥਨ ਕੀਤਾ ਗਿਆ ਇਸ ਮੌਕੇ ਅਜੈ ਬੇਦੀ ਪ੍ਰਧਾਨ, ਊਸ਼ਾ ਰਾਣੀ ਪ੍ਰਧਾਨ,ਮੁਕੇਸ਼ ਰਤਨਾਕਰ, ਰਮੇਸ਼ ਬੋਹਤ, ਸ਼੍ਰੀ ਬਾਲਕ੍ਰਿਸ਼ਨ ਚੋਹਾਨ, ਸ਼ਕਤੀਜੀਤ ਸਿੰਘ, ਰੌਕੀ ਬਾਂਸਲ ਬਲਾਕ ਪ੍ਰਧਾਨ ਕਾਂਗਰਸ,ਧਰਮਿੰਦਰ ਦੁੱਲਟ ਜ਼ਿਲ੍ਹਾ ਪ੍ਰਧਾਨ ਭਾਜਪਾ ਹਾਜ਼ਰ ਸਨ
