2 ਨੌਜਵਾਨਾਂ ਦੀ ਮੌਤ, 2 ਦੀ ਭਾਲ ਜਾਰੀ
ਕਪੂਰਥਲਾ : ਪਿੰਡ ਬੇਗੋਵਾਲ ਨੇੜੇ ਬਿਆਸ ਦਰਿਆ ’ਚ ਨਹਾਉਣ ਗਏ ਚਾਰ ਨੌਜਵਾਨਾਂ ਦੇ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ’ਚੋਂ 2 ਨੌਜਵਾਨਾਂ ਦੀ ਮੌਤ ਹੋ ਗਈ, ਜਿਨ੍ਹਾਂ ਨੂੰ ਬਹੁਤ ਮੁਸ਼ਕਲ ਨਾਲ ਬਚਾਇਆ ਗਿਆ ਸੀ।
ਜਾਣਕਾਰੀ ਅਨੁਸਾਰ ਵਿਸਾਖੀ ਦੇ ਤਿਉਹਾਰ ਮੌਕੇ ਬਿਆਸ ਦਰਿਆ ’ਚ ਨਹਾਉਣ ਗਏ ਚਾਰ ਨੌਜਵਾਨਾਂ ਦੇ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਨ੍ਹਾਂ ਦੀ ਪਹਿਚਾਣ ਪਿੰਡ ਪੀਰੇ ਵਾਲ ਵਾਸੀ ਜਸਪਾਲ ਸਿੰਘ ਪੁੱਤਰ ਕਲਮਜੀਤ ਸਿੰਘ, ਅਰਸ਼ਦੀਪ ਸਿੰਘ ਪੁੱਤਰ ਮਨਪ੍ਰੀਤ ਸਿੰਘ, ਵਿਸ਼ਾਲ ਪੁੱਤਰ ਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰਪਾਲ ਪਿੰਡ ਪੀਰੇਵਾਲ ਵਾਸੀ ਵਜੋਂ ਹੋਈ ਹੈ। ਜਿਨ੍ਹਾਂ ਵਿਚ ਜਸਪਾਲ ਸਿੰਘ ਅਤੇ ਅਰਸ਼ਦੀਪ ਦੀ ਤਲਾਸ਼ ਕਰ ਕੇ ਬਹੁਤ ਮੁਸ਼ਕਲ ਨਾਲ ਬਚਾਇਆ ਗਿਆ ਸੀ, ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਡਿਊਟੀ ’ਤੇ ਤਾਇਨਾਤ ਡਾਕਟਰ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ।
ਸੂਚਨਾ ਮਿਲਣ ਤੋਂ ਬਾਅਦ ਗੁਰਚਰਨ ਸਿੰਘ ਨਾਇਬ ਤਹਿਸੀਲਦਾਰ ਕਪੁੂਰਥਲਾ, ਥਾਣਾ ਫੱਤੂਢੀਂਗਾ ਮੁਖੀ ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਮੌਕੇ ’ਤੇ ਘਟਨਾ ਸਥਾਨ ’ਤੇ ਪਹੁੰਚੇ ਅਤੇ ਗੋਤਾਖੋਰਾਂ ਦੀ ਮਦਦ ਨਾਲ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਇਸ ਸਮੇਂ ਐੱਨ. ਡੀ. ਆਰ. ਐੱਫ਼. ਦੀਆਂ ਟੀਮਾਂ 2 ਹੋਰ ਡੁੱਬੇ ਨੌਜਵਾਨਾਂ ਦੀ ਭਾਲ ਕਰ ਰਹੀਆਂ ਹਨ।