ਬਾਬਾ ਬਕਾਲਾ ਸਾਹਿਬ :-ਪੰਜਾਬ ’ਚ ਆਮ ਆਦਮੀ ਪਾਰਟੀ ਦੇ 3 ਸਾਲ ਪੂਰੇ ਹੋਣ ਦੀ ਖੁਸ਼ੀ ਵਿਚ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤਯਾਬੀ ਲਈ ਅੱਜ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ 9ਵੀਂ ਬਾਬਾ ਬਕਾਲਾ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਭੈਣ ਬੀਬੀ ਮਨਪ੍ਰੀਤ ਕੌਰ ਅਤੇ ਜੀਜਾ ਤਰਲੋਕ ਸਿੰਘ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ ਗਏ। ਉਨ੍ਹਾਂ ਪਹਿਲਾਂ ਕੜਾਹ ਪ੍ਰਸਾਦਿ ਦੀ ਦੇਗ ਕਰਾਈ ਅਤੇ ਕੁਝ ਸਮਾਂ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ।
ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ, ਕੌਂਸਲਰ ਪ੍ਰਮਜੀਤ ਸਿੰਘ, ਕੌਂਸਲਰ ਮਨਿੰਦਰ ਸਿੰਘ ਅਤੇ ਹੋਰ ਵਰਕਰ ਹਾਜ਼ਰ ਸਨ।
