ਮੰਤਰੀ ਅਮਨ ਅਰੋੜਾ ਨੇ   1.38 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਰੱਖਿਆ ਨੀਂਹ-ਪੱਥਰ

ਸਬ-ਤਹਿਸੀਲ ਚੀਮਾ ਦੀ ਨਵੀਂ ਇਮਾਰਤ ਲੋਕਾਂ ਨੂੰ ਕੀਤੀ ਸਮਰਪਿਤ 

ਚੀਮਾ ਮੰਡੀ-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਬ-ਤਹਿਸੀਲ ਚੀਮਾ ਵਿਖੇ 6 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਦੋ ਮਹੱਤਵਪੂਰਨ ਵਿਕਾਸ ਪ੍ਰਾਜੈਕਟ ਦੇ ਉਦਘਾਟਨ ਮਗਰੋਂ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਚੀਮਾ ਵਿਖੇ ਹੀ 1.38 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਖੇਡ ਸਟੇਡੀਅਮ ਦਾ ਨੀਂਹ-ਪੱਥਰ ਰੱਖਿਆ।

ਸਬ-ਤਹਿਸੀਲ ਚੀਮਾ ਦੀ ਨਵੀਂ ਇਮਾਰਤ ਲੋਕਾਂ ਨੂੰ ਸਮਰਪਿਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਰੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ  ਕਿ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ’ਚ ਬਹੁਪੱਖੀ ਵਿਕਾਸ ਦੀ ਹਨੇਰੀ ਚੱਲ ਰਹੀ ਹੈ।  

 ਉਨ੍ਹਾਂ ਕਿਹਾ ਕਿ ਇਹ ਸਬ ਤਹਿਸੀਲ ਨਾ ਸਿਰਫ ਚੀਮਾ ਬਲਕਿ ਨੇੜੇ-ਤੇੜੇ ਦੇ ਦਰਜਨਾਂ ਪਿੰਡਾਂ ਦੇ ਨਿਵਾਸੀਆਂ ਲਈ ਵਰਦਾਨ ਸਾਬਿਤ ਹੋਵੇਗੀ।   ਉਪਰੰਤ ਅਮਨ ਅਰੋੜਾ ਨੇ ਚੀਮਾ ਤੋਂ ਤੋਲਾਵਾਲ ਰੋਡ ’ਤੇ 2.34 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਨਵੇਂ ਪੁਲ ਦਾ ਉਦਘਾਟਨ ਕਰਦਿਆਂ ਪਿੰਡਾਂ ਦੇ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ।

ਇਸ ਦੌਰਾਨ ਕੈਬਨਿਟ ਮੰਤਰੀ ਅਰੋੜਾ ਨੇ ਚੀਮਾ ਵਿਖੇ ਹੀ 1.38 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ-ਪੱਥਰ ਰੱਖਣ ਦੀ ਰਸਮ ਵੀ ਅਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਖੇਡ ਸਟੇਡੀਅਮ ਬੱਚਿਆਂ ਅਤੇ ਨੌਜਵਾਨਾਂ ’ਚ ਖੇਡ ਹੁਨਰ ਨੂੰ ਨਿਖਾਰਨ ’ਚ ਅਹਿਮ ਯੋਗਦਾਨ ਪਾਏਗਾ।

ਇਸ ਮੌਕੇ ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਐੱਸ. ਡੀ. ਐੱਮ. ਪ੍ਰਮੋਦ ਸਿੰਗਲਾ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਅਜੈ ਗਰਗ, ਚੇਅਰਮੈਨ ਮਾਰਕੀਟ ਕਮੇਟੀ ਗੀਤੀ ਮਾਨ, ਈ. ਓ. ਬਾਲ ਕ੍ਰਿਸ਼ਨ   ਸਮੇਤ ਵੱਡੀ ਗਿਣਤੀ ’ਚ ਪੰਚ ਸਰਪੰਚ ਅਤੇ ਹੋਰ ਪਤਵੰਤੇ ਮੌਜੂਦ ਸਨ।

Leave a Reply

Your email address will not be published. Required fields are marked *