ਰੰਜਿਸ਼ ਤਹਿਤ 6-7 ਬਦਮਾਸ਼ਾਂ ਨੇ ਘਟਨਾ ਦਿੱਤਾ ਅੰਜ਼ਾਮ
ਸ੍ਰੀ ਮੁਕਤਸਰ ਸਾਹਿਬ ਵਿਚ ਲੱਕੜ ਦਾ ਕੰਮ ਕਰਦੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ, ਜਿਸਦੀ ਪਛਾਣ ਰਾਹੁਲ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ ‘ਤੇ ਕੁਝ ਬਦਮਾਸ਼ਾਂ ਨੇ ਘਟਨਾ ਨੂੰ ਅੰਜਾਮ ਦਿੱਤਾ ਹੈ। ਇਸ ਦੌਰਾਨ ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਦਾ ਕਤਲ ਰੰਜਿਸ਼ ਕਾਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਉਨ੍ਹਾਂ ਦੇ ਪੁੱਤਰ ਉੱਤੇ ਹਮਲਾ ਹੋਇਆ ਸੀ ਪਰ ਪੁਲਿਸ ਨੇ ਉਸ ਦੌਰਾਨ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਬਾਅਦ ਮੁੜ ਉਨ੍ਹਾਂ ਦੇ ਪੁੱਤਰ ਉੱਤੇ 6-7 ਬਦਮਾਸ਼ਾਂ ਨੇ ਹਮਲਾ ਕਰ ਦਿੱਤਾ ਹੈ।
ਇਸ ਮੌਕੇ ਮੌਕੇ ਉੱਤੇ ਮੌਜੂਦ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
