ਬਹੁ-ਕਰੋਡ਼ੀ ਡਰੱਗ ਰੈਕਟ ਮਾਮਲਾ
ਪਟਿਆਲਾ :- ਬਹੁ-ਕਰੋਡ਼ੀ ਡਰੱਗ ਰੈਕਟ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਫਿਰ ਤੋਂ ਪੇਸ਼ ਹੋਣ ਲਈ ਕਿਹਾ ਹੈ।
ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ’ਤੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ 17 ਮਾਰਚ ਨੂੰ ਬਿਕਰਮ ਸਿੰਘ ਮਜੀਠੀਆ ਨੂੰ ਪਟਿਆਲਾ ਵਿਖੇ ਪੇਸ਼ ਹੋਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਐੱਸ. ਆਈ. ਟੀ. ਨੂੰ ਵੀ ਜਾਂਚ ਪੁੂਰੀ ਕਰਨ ਲਈ ਕਿਹਾ ਹੈ ਅਤੇ ਦਿੱਤੇ ਗਏ ਹੁਕਮਾਂ ’ਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਮਜੀਠੀਆ ਨੂੰ ਜੇਕਰ ਚਾਹੇ ਤਾਂ ਦੁਬਾਰਾ ਵੀ ਬੁਲਾ ਸਕਦੀ ਹੈ ਪਰ ਨਾਲ ਹੀ ਐੱਸ. ਆਈ. ਟੀ. ਨੂੰ ਜਾਂਚ ਪੁੂਰੀ ਕਰਨ ਲਈ ਕਿਹਾ ਹੈ।
ਬਹੁ-ਕਰੋਡ਼ੀ ਡਰੱਗ ਰੈਕਟ ਮਾਮਲੇ ’ਚ ਸਰਕਾਰ ਵੱਲੋਂ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਗਿਆ ਸੀ। ਜਿਹਡ਼ੀ ਕਿ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਐੱਸ. ਆਈ. ਟੀ. ਕਈ ਵਾਰ ਇਸ ਮਾਮਲੇ ’ਚ ਮਜੀਠੀਆ ਤੋਂ ਪੁੱਛਗਿੱਛ ਕਰ ਚੁੱਕੀ ਹੈ।
