ਸਲਮਾਨ ਖਾਨ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਘਰ ਅੰਦਰ ਵੜ੍ਹਕੇ ਮਾਰਨ ਦਾ ਧਮਕੀ ਭਰਿਆ ਸੁਨੇਹਾ, ਪੁਲਿਸ ਜਾਂਚ ’ਚ ਲੱਗੀ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰ ਵਰਲੀ ਟਰਾਂਸਪੋਰਟ ਵਿਭਾਗ ਮੁੰਬਈ ਦੇ ਵਟਸਐਪ ਨੰਬਰ ’ਤੇ ਇਕ ਧਮਕੀ ਭਰਿਆ ਸੁਨੇਹਾ ਭੇਜਿਆ ਗਿਆ ਹੈ। ਇਸ ’ਚ ਅਦਾਕਾਰ ਨੂੰ ਉਸਦੇ ਘਰ ’ਚ ਦਾਖਲ ਹੋ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਧਮਕੀ ਦੇਣ ਵਾਲੇ ਵਿਅਕਤੀ ਨੇ ਸਲਮਾਨ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਵਰਲੀ ਪੁਲਿਸ ਸਟੇਸ਼ਨ ’ਚ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀ ਇਸ ਵੇਲੇ ਧਮਕੀ ਦੇਣ ਵਾਲੇ ਵਿਅਕਤੀ ਦੀ ਭਾਲ ਕਰ ਰਹੇ ਹਨ। ਸੁਨੇਹਾ ਕਿੱਥੇ ਅਤੇ ਕਿਵੇਂ ਭੇਜਿਆ ਗਿਆ? ਇਸਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ 14 ਅਪ੍ਰੈਲ ਦੀ ਸਵੇਰ ਨੂੰ ਮੋਟਰਸਾਈਕਲ ਸਵਾਰ ਦੋ ਸ਼ੂਟਰਾਂ ਨੇ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ ਪੰਜ ਗੋਲੀਆਂ ਚਲਾਈਆਂ ਸਨ। ਇਸ ਗੋਲੀਬਾਰੀ ’ਚ ਇਕ ਗੋਲੀ ਸਲਮਾਨ ਦੇ ਘਰ ਦੀ ਕੰਧ ’ਤੇ ਵੀ ਲੱਗੀ। ਇਕ ਗੋਲੀ ਸਲਮਾਨ ਦੇ ਘਰ ’ਤੇ ਲੱਗੀ, ਜਿਸ ਨਾਲ ਜਾਲ ਟੁੱਟ ਗਿਆ। ਇਸ ਤੋਂ ਬਾਅਦ ਹਮਲਾਵਰ ਮੌਕੇ ’ਤੇ ਮੋਟਰਸਾਈਕਲ ਛੱਡ ਕੇ ਭੱਜ ਗਏ।
ਘਟਨਾ ਦੀ ਜਾਂਚ ਦੌਰਾਨ ਗੋਲੀਬਾਰੀ ਦੀ ਜ਼ਿੰਮੇਵਾਰੀ ਲੈਂਦੇ ਹੋਏ ਇਕ ਫੇਸਬੁੱਕ ਪੋਸਟ ਵੀ ਸਾਹਮਣੇ ਆਈ। ਪੁਲਿਸ ਅਨੁਸਾਰ ਇਹ ਪੋਸਟ ਕਥਿਤ ਤੌਰ ’ਤੇ ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੁਆਰਾ ਅਪਲੋਡ ਕੀਤੀ ਗਈ ਸੀ। ਇਸ ਹਮਲੇ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ।

Leave a Reply

Your email address will not be published. Required fields are marked *