ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ
ਪੰਜਾਬ ਦੇ ਸ਼ਹਿਰ ਬਟਾਲਾ ਵਿੱਚ ਇੱਕ ਵੱਡੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਨਾਲ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਹਲਕਾ ਮਜੀਠਾ ਦੇ ਪਿੰਡ ਜੈਂਤੀਪੁਰ ਦੇ ਸਾਬਕਾ ਚੇਅਰਮੈਨ ਸਵਰਗੀ ਪੱਪੂ ਜੈਂਤੀਪੁਰ ਦੇ ਪੁੱਤਰ, ਸ਼ਰਾਬ ਕਾਰੋਬਾਰੀ ਅਤੇ ਕਾਂਗਰਸੀ ਨੇਤਾ ਅਮਨਦੀਪ ਜੈਂਤੀਪੁਰ ਦੇ ਘਰ ‘ਤੇ ਤਿੰਨ ਅਣਪਛਾਤੇ ਨੌਜਵਾਨਾਂ ਨੇ ਗ੍ਰਨੇਡ ਨਾਲ ਹਮਲਾ ਕੀਤਾ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਦੇਰ ਸ਼ਾਮ ਕਰੀਬ 7 ਵਜੇ ਅਮਨਦੀਪ ਜੈਤੀਪੁਰ ਦੇ ਘਰ ‘ਤੇ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਗ੍ਰਨੇਡ ਸੁੱਟਿਆ ਗਿਆ, ਜਿਸ ਕਾਰਨ ਪਿੰਡ ਵਿੱਚ ਇੱਕ ਜ਼ੋਰਦਾਰ ਧਮਾਕਾ ਸੁਣਾਈ ਦਿੱਤਾ ਅਤੇ ਘਰ ਦੀਆਂ ਕੰਧਾਂ ਵੀ ਹਿੱਲ ਗਈਆਂ। ਫਿਲਹਾਲ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।
ਧਮਾਕੇ ਤੋਂ ਬਾਅਦ ਐਸ. ਐਸ. ਪੀ. ਅੰਮ੍ਰਿਤਸਰ ਚਰਨਜੀਤ ਸਿੰਘ, ਡੀ. ਐਸ. ਪੀ. ਜਸਪਾਲ ਸਿੰਘ ਮਜੀਠਾ, ਐਸ. ਐਚ. ਓ. ਖੁਸ਼ਬੂ ਸ਼ਰਮਾ, ਥਾਣਾ ਕੱਥੂ ਨੰਗਲ ਅਤੇ ਏ. ਐਸ. ਆਈ. ਜਸਬੀਰ ਸਿੰਘ ਪੁਲਿਸ ਚੌਕੀ ਜੈਤੀਪੁਰ ਵਾਲੀ ਥਾਂ ‘ਤੇ ਆਪਣੇ ਘਰ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ।
ਖਾਲਸਾ ਇੰਟਰਨੈਸ਼ਨਲ ਨੇ ਲਈ ਜਿੰਮੇਵਾਰੀ
ਇਸ ਦੌਰਾਨ, ਬੱਬਰ ਖਾਲਸਾ ਇੰਟਰਨੈਸ਼ਨਲ ਗਰੁੱਪ ਨਾਲ ਜੁੜੇ ਹੈਪੀ ਪਾਸੀਆ ਨੇ ਸੋਸ਼ਲ ਮੀਡੀਆ ਰਾਹੀਂ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਪਿਛਲੇ ਮਹੀਨੇ ਵੀ ਹੋਇਆ ਸੀ ਧਮਾਕਾ
ਇਸ ਤੋਂ ਪਹਿਲਾਂ 4 ਦਸੰਬਰ ਨੂੰ, ਅੰਮ੍ਰਿਤਸਰ ਦਿਹਾਤੀ ਜ਼ਿਲ੍ਹੇ ਦੇ ਮਜੀਠਾ ਥਾਣੇ ਦੇ ਅੰਦਰ ਇੱਕ ਅਣਪਛਾਤੇ ਵਿਅਕਤੀ ਨੇ ਗ੍ਰਨੇਡ ਸੁੱਟਿਆ ਸੀ। ਗ੍ਰਨੇਡ ਪੁਲਿਸ ਸਟੇਸ਼ਨ ਦੇ ਅੰਦਰ ਇੱਕ ਖੁੱਲ੍ਹੀ ਜਗ੍ਹਾ ‘ਤੇ ਸੁੱਟਿਆ ਗਿਆ ਸੀ ਤੇ ਇੱਕ ਵੱਡਾ ਧਮਾਕਾ ਹੋਇਆ ਸੀ। ਅੱਤਵਾਦੀ ਹੈਪੀ ਪਾਸੀਅਨ ਨੇ ਹੈਂਡ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲਈ ਸੀ।
