ਸ਼ੰਭੂ ਮੋਰਚੇ ‘ਤੇ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਦਿਹਾੜਾ

13 ਨੂੰ ਲੋਹੜੀ ਵਾਲੇ ਦਿਨ ਖੇਤੀ ਮਾਰਕੀਟਿੰਗ ਖਰੜੇ ਨੂੰ ਫੂਕਾਂਗੇ

  • ਪਟਿਆਲਾ : ਸ਼ੰਭੂ ਬਾਰਡਰ ਵਿਖੇ 326 ਦਿਨਾਂ ਤੋਂ ਲਗਾਤਾਰ ਕਿਸਾਨੀ ਮਸਲਿਆਂ ਦੇ ਨਿਪਟਾਰੇ ਲਈ ਚੱਲ ਰਹੇ ਕਿਸਾਨ ਅੰਦੋਲਨ 2 ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਅੱਜ ਜਿੱਥੇ ਸ਼ੰਭੂ ਮੋਰਚੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ, ਉੱਥੇ ਐਲਾਨ ਕੀਤਾ ਗਿਆ ਕਿ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਕੇਂਦਰ ਵਲੋ ਜਾਰੀ ਖੇਤੀ ਮਾਰਕੀਟਿੰਗ ਡਰਾਫਟ ਦੇ ਖਰੜੇ ਨੂੰ ਪੂਰੇ ਦੇਸ਼ ਭਰ ਵਿਚ ਫੂਕਿਆ ਜਾਵੇਗਾ।
  • ਇਸ ਮੌਕੇ ਅੱਜ ਮੋਰਚੇ ਤੇ ਮੌਜੂਦ ਕਿਸਾਨਾਂ ਤੋਂ ਇਲਾਵਾ ਇਲਾਕੇ ਦੇ ਪਿੰਡਾਂ ਵਿੱਚੋਂ ਸੰਗਤ ਨੇ ਸ਼ਿਰਕਤ ਕੀਤੀ, ਜਿੱਥੇ ਮੰਚ ਤੋਂ ਪੂਰੇ ਦੇਸ਼ ਵਾਸੀਆਂ ਨੂੰ ਫੋਰਮ ਦੇ ਲੀਡਰਾਂ ਨੇ ਵਧਾਈਆਂ ਦਿੱਤੀਆਂ ਉੱਥੇ ਗੁਰੂ ਸਾਹਿਬ ਵੱਲੋਂ ਦਿਖਾਏ ਹੋਏ ਰਾਸਤੇ ਤੇ ਚੱਲਣ ਦੀ ਵੀ ਪ੍ਰੇਰਨਾ ਦਿੱਤੀ।
  • ਇਸ ਮੌਕੇ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਅਤੇ ਆਮਰਨ ਅਨਸ਼ਨ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹੋਣਾ ਦੀ ਸਿਹਤ ਦੇ ਬਾਰੇ ਦਿਖਾਏ ਅਤੇ ਅਪਣਾਏ ਨਜ਼ਰੀਏ ਨੂੰ ਨਿਖਿਦਿਆ।
  • ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਮਾਰਕੀਟਿੰਗ ਡਰਾਫਟ ਤੇ ਬੋਲਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸ ਤਰ੍ਹਾਂ ਇਹ ਨਵੀਂ ਡਰਾਫਟ ਪੋਲਸੀ ਕਿਸਾਨੀ ਹਿੱਤਾਂ ਦੇ ਖਿਲਾਫ ਹੈ ਨਾਲੇ ਕਿਸ ਤਰ੍ਹਾਂ ਤਿੰਨੋਂ ਕਾਲੇ ਕਾਨੂੰਨ ਨੂੰ ਨਵੇਂ ਖਲੜੇ ਵਿੱਚ ਪਾ ਕੇ ਪੇਸ਼ ਕਰਨ ਦਾ ਇੱਕ ਜਤਨ ਕੀਤਾ ਗਿਆ ਹੈ।
  • ਉਹਨਾਂ ਐਲਾਨ ਕੀਤਾ ਕਿ ਆਉਣ ਵਾਲੀ 13 ਜਨਵਰੀ ਨੂੰ ਲੋੜੀ ਵਾਲੇ ਦਿਨ ਕੇਂਦਰ ਵੱਲੋਂ ਜਾਰੀ ਖੇਤੀ ਮਾਰਕੀਟਿੰਗ ਡਰਾਫਟ ਦੇ ਖਲੜੇ ਨੂੰ ਪੂਰੇ ਦੇਸ਼ ਭਰ ਵਿੱਚ ਫੂਕਿਆ ਜਾਵੇ। ਇੱਸ ਦੇ ਨਾਲ ਨਾਲ ਮੋਰਚੇ ਵੱਲੋਂ 10 ਜਨਵਰੀ ਨੂੰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਪ੍ਰਤੀ ਅਪਣਾਏ ਗਏ ਰੁੱਖ ਦੇ ਵਿਰੋਧ ਦੇ ਵਿੱਚ ਦੇਸ਼ ਭਰ ਵਿੱਚ ਮੋਦੀ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ।

Leave a Reply

Your email address will not be published. Required fields are marked *