ਪਟਿਆਲਾ -: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵਾਪਸ ਅਹੁਦਾ ਸੰਭਾਲਣ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ।
ਪ੍ਰੋ. ਬਡੂੰਗਰ ਨੇ ਕਿਹਾ ਕਿ ਅਸਤੀਫ਼ਾ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੈ। ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਤੱਕ ਪਹੁੰਚ ਕਰ ਕੇ ਇਹ ਅਪੀਲ ਕੀਤੀ ਜਾ ਰਹੀ ਸੀ ਕਿ ਉਹ ਆਪਸ ਆਪਣਾ ਅਹੁਦਾ ਸੰਭਾਲਣ ਪਰ ਅੱਜ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਸਮੇਤ ਸਮੁੱਚੀ ਲੀਡਰਸ਼ਿਪ ਅਤੇ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰਾਂ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਪਹੁੰਚ ਕਰਨੀ ਅਤੇ ਉਨ੍ਹਾਂ ਨੂੰ ਇਸ ਗੱਲ ਲਈ ਮਨਵਾ ਲੈਣਾ ਇਕ ਸਵਾਗਤਯੋਗ ਫ਼ੈਸਲਾ ਹੈ।
ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਵਡਮੁੱਲੇ ਕਾਰਜਾਂ ਕਰ ਕੇ ਜਾਣੀ ਜਾਂਦੀ ਅਤੇ ਨਿਰੰਤਰ ਕਾਰਜਾਂ ਨੂੰ ਜਾਰੀ ਰੱਖਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਹ ਅਹਿਮ ਕਾਰਜ ਆਪਣੀਆਂ ਸੇਵਾਵਾਂ ਨੂੰ ਨਿਰੰਤਰ ਜਾਰੀ ਕਰ ਕੇ ਹੀ ਰੱਖ ਸਕਦੇ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਵਿਖਾਈ ਫ਼ਰਾਖ਼ਦਿਲੀ ਸਦਕਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਜਲਦ ਆਪਣੀਆਂ ਸੇਵਾਵਾਂ ਨੂੰ ਨਿਰੰਤਰ ਜਾਰੀ ਰੱਖਣਗੇ। ਇਸ ਫ਼ੈਸਲੇ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਘੱਟ ਹੈ।
