ਪੁਲਸ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਵਚਨਬੱਧ : ਐੱਸ. ਐੱਸ. ਪੀ. ਹਰੀਸ਼ ਦਾਯਮਾ
ਗੁਰਦਾਸਪੁਰ : ਜ਼ਿਲਾ ਗੁਰਦਾਸਪੁਰ ਅੰਦਰ ਸੁਰੱਖਿਆ ਵਿਵਸਥਾ ਅਤੇ ਅਮਨ ਸ਼ਾਂਤੀ ਬਣਾਈ ਰੱਖਣ ਲਈ ਪੁਲਸ ਵੱਲੋਂ ਜਿਥੇ ਹੋਰ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਜਾਂਦੀ ਹੈ, ਉਸਦੇ ਨਾਲ ਹੀ ਪੁਲਸ ਨੇ ਅੱਜ ਆਪਣੇ ਹੀ ਵੱਖ-ਵੱਖ ਥਾਣਿਆਂ ਅੰਦਰ ਵੀ ਐਂਟੀ ਸਾਬੋਟੇਜ ਟੀਮਾਂ ਨਾਲ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਐੱਸ. ਐੱਸ. ਪੀ. ਹਰੀਸ਼ ਦਾਯਮਾ ਨੇ ਦੱਸਿਆ ਕਿ ਪੁਲਸ ਵੱਲੋਂ ਅਕਸਰ ਹੀ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ਸਮੇਤ ਹੋਰ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਜਾਂਦੀ ਹੈ। ਅੱਜ ਪੁਲਸ ਵੱਲੋਂ ਵੱਖ-ਵੱਖ ਥਾਣਿਆਂ ’ਚ ਪਏ ਸਾਮਾਨ ਅਤੇ ਇਮਾਰਤ ਦੇ ਅੰਦਰ ਬਾਹਰ ਡਾਗ ਸਕੁਐਡ ਟੀਮਾਂ ਨੇ ਚੈਕਿੰਗ ਕੀਤੀ। ਉਨ੍ਹਾਂ ਕਿਹਾ ਕਿ ਪੁਲਸ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਹਰ ਤਰ੍ਹਾਂ ਦੀ ਅਣਸਖਾਵੀ ਘਟਨਾ ਨੂੰ ਰੋਕਣ ਲਈ ਪੂਰੀ ਤਰ੍ਹਾਂ ਮੁਸ਼ਤੈਦ ਹੈ।