ਅੰਮ੍ਰਿਤਸਰ-ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ 2 ਦਸੰਬਰ ਨੂੰ ਬਣੀ 7 ਮੈਂਬਰੀ ਭਰਤੀ ਕਮੇਟੀ ਦੇ ਪੰਜ ਕਾਰਜਸ਼ੀਲ ਮੈਂਬਰਾਂ, ਜਿਨ੍ਹਾਂ ਵਿਚ ਮਨਪ੍ਰੀਤ ਸਿੰਘ ਇਯਾਲੀ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾਂ, ਜਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਕਰ ਕੇ ਠਾਠਾਂ ਮਾਰਦੇ ਇਕੱਠ ਦੌਰਾਨ ਪੰਥਕ ਜਮਾਤ ਸ਼੍ਰੋਮਣੀ ਅਕਾਲੀ ਦਲ ਲਈ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ।
ਭਰਤੀ ਦੀ ਪਹਿਲੀ ਮੈਂਬਰਸ਼ਿਪ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਦੂਸਰੀ ਮੈਂਬਰਸ਼ਿਪ ਸੰਤ ਬਾਬਾ ਸੇਵਾ ਸਿੰਘ ਅਤੇ ਤੀਸਰੀ ਮੈਂਬਰਸ਼ਿਪ ਬਾਬਾ ਸਰਬਜੋਤ ਸਿੰਘ ਬੇਦੀ ਤੋਂ ਬਾਅਦ ਸੱਤ ਮੈਂਬਰੀ ਕਮੇਟੀ ਦੇ ਆਗੂਆਂ ਤੋਂ ਇਲਾਵਾ ਭਾਈ ਮਨਜੀਤ ਸਿੰਘ ਨੇ ਜੈਕਾਰਿਆਂ ਦੀ ਗੂੰਜ ਵਿਚ ਭਰਤੀ ਦੀ ਸ਼ੁਰੂਆਤ ਕੀਤੀ।
