ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੱਤੀ ।
ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੀ ਤਰਜ਼ਮਾਨ ਰਾਜਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਸਿੱਖ ਕੌਮ ਦੇ ਮਸਲਿਆਂ ਅਤੇ ਪੰਜਾਬ ਦੇ ਲੋਕਾਂ ਦੀ ਤਰਜ਼ਮਾਨੀ ਕੀਤੀ ਹੈ ਅਤੇ ਆਸ ਹੈ ਕਿ ਸ. ਸੁਖਬੀਰ ਸਿੰਘ ਬਾਦਲ ਇਸੇ ਸੇਧ ਵਿਚ ਭਵਿੱਖੀ ਤਰਜੀਹਾਂ ਨਿਰਧਾਰਤ ਕਰਕੇ ਲੋਕਾਂ ਦੀ ਅਵਾਜ਼ ਬਣਨਗੇ।