ਅਮਨ ਅਰੋੜਾ ਨੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ’ਚ ਕੀਤੀ ਸ਼ਿਰਕਤ

ਸੁਨਾਮ :- ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਸੁਨਾਮ ਵਿਧਾਨ ਸਭਾ ਹਲਕੇ ਵਿਚ ਚੀਮਾ, ਲੌਂਗੋਵਾਲ, ਸੁਨਾਮ ਅਤੇ ਨੇੜਲੇ ਕਈ ਪਿੰਡਾਂ ਵਿਚ ਸੰਗਤਾਂ ਦੁਆਰਾ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ਼ਿਰਕਤ ਕਰਦਿਆਂ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਗੁਰੂ ਰਵਿਦਾਸ ਜੀ ਦੁਆਰਾ ਦਿਖਾਏ ਗਏ ਸੱਚ ਦੇ ਰਾਹ ’ਤੇ ਤੁਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਭਗਤ ਰਵਿਦਾਸ ਜੀ ਦੀ ਪਵਿੱਤਰ ਬਾਣੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ ਅਤੇ ਉਨ੍ਹਾਂ ਨੇ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹੋਏ ਹੱਕ ਤੇ ਸੱਚ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਸਮਾਜਿਕ ਕੁਰੀਤੀਆਂ ਦਾ ਡਟ ਕੇ ਵਿਰੋਧ ਕੀਤਾ ਅਤੇ ਅਨਿਆਂ ਖਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ ਜਿਸ ਤੋਂ ਨਵੀਂਆਂ ਪੀੜ੍ਹੀਆਂ ਨੂੰ ਸੇਧ ਲੈਣ ਦੀ ਲੋੜ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਅਮਰੂ ਕੋਟੜਾ, ਚੌਵਾਸ, ਤੋਲਾਵਾਲ, ਸ਼ਾਹਪੁਰ ਕਲਾਂ, ਝਾੜੋਂ, ਤੋਗਾਵਾਲ, ਦਿਆਲਗੜ੍ਹ, ਕੁਲਾਰ ਖੁਰਦ, ਕੰਮੋਮਾਜਰਾ ਖੁਰਦ ਵਿਖੇ ਵੀ ਇਸ ਸਬੰਧੀ ਹੋਏ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ ਗਈ।
ਇਸ ਮੌਕੇ ਉਨ੍ਹਾਂ ਨੂੰ ਸਬੰਧਤ ਪਿੰਡਾਂ ਵਿਚ ਪ੍ਰਬੰਧਕੀ ਕਮੇਟੀਆਂ ਦੀ ਤਰਫੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ ਤੇ ਸ਼ਰਧਾ ਤੇ ਸਤਿਕਾਰ ਨਾਲ ਪ੍ਰਕਾਸ਼ ਪੁਰਬ ਨੂੰ ਮਨਾਇਆ।

Leave a Reply

Your email address will not be published. Required fields are marked *