ਅੰਮ੍ਰਿਤਸਰ- ਅੰਮ੍ਰਿਤਸਰ ਹਵਾਈ ਅੱਡੇ ਤੋਂ ਇਕ ਵਿਅਕਤੀ ਦੇ ਬੈਗ ਵਿਚੋਂ ਜ਼ਿੰਦਾ ਕਾਰਤੂਸ ਮਿਲੇ ਹਨ।
ਜਾਣਕਾਰੀ ਮੁਤਾਬਕ ਜਗਤਾਰ ਸਿੰਘ ਢਿੱਲੋਂ ਨਾਂ ਦਾ ਵਿਅਕਤੀ ਅੰਮ੍ਰਿਤਸਰ ਤੋਂ ਕੁਆਲਾਲੰਪੁਰ ਜਾ ਰਿਹਾ ਸੀ। ਸੀ. ਆਈ. ਐਸ. ਐਫ. ਨੇ ਸਕੈਨਿੰਗ ਦੌਰਾਨ ਉਸਦੇ ਬੈਗ ‘ਚੋਂ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ । ਸੁਰੱਖਿਆ ਏਜੰਸੀਆਂ ਨੇ ਉਕਤ ਵਿਅਕਤੀ ਨੂੰ ਪੁਲਸ ਹਵਾਲੇ ਕਰ ਦਿੱਤਾ ਹੈ।
ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਾਰਤੂਸ ਵਿਅਕਤੀ ਦੇ ਬੈਗ ਵਿਚ ਕਿਵੇਂ ਆਏ ਅਤੇ ਇਸ ਪਿੱਛੇ ਕੀ ਮਕਸਦ ਹੋ ਸਕਦਾ ਹੈ।