10 ਦਿਨਾਂ ਦੇ ਵਿਪਾਸਨਾ ਸੈਸ਼ਨ ਵਿਚ ਲੈਣਗੇ ਹਿੱਸਾ
ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਚੋਣ ਵਿਚ ਹੋਈ ਹਾਰ ਤੋਂ ਲਗਭਗ ਇਕ ਮਹੀਨੇ ਬਾਅਦ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰਾਸ਼ਟਰੀ ਰਾਜਧਾਨੀ ਛੱਡਣ ਜਾ ਰਹੇ ਹਨ। ਜਾਣਕਾਰੀ ਅਨੁਸਾਰ ਕੇਜਰੀਵਾਲ ਮੰਗਲਵਾਰ ਤੋਂ ਪੰਜਾਬ ਵਿਚ 10 ਦਿਨਾਂ ਦੇ ਵਿਪਾਸਨਾ ਸੈਸ਼ਨ ਵਿਚ ਹਿੱਸਾ ਲੈਣਗੇ।
‘ਆਪ’ ਸੂਤਰਾਂ ਅਨੁਸਾਰ ਕੇਜਰੀਵਾਲ ਮੰਗਲਵਾਰ ਨੂੰ ਵਿਪਾਸਨਾ ਸੈਸ਼ਨ ਲਈ ਹੁਸ਼ਿਆਰਪੁਰ ਜਾਣਗੇ ਅਤੇ 5 ਤੋਂ 15 ਮਾਰਚ ਤੱਕ ਉੱਥੋਂ ਦੇ ਇਕ ਕੇਂਦਰ ਵਿਚ ਵਿਪਾਸਨਾ ਸੈਸ਼ਨ ਵਿਚ ਸ਼ਾਮਲ ਹੋਣਗੇ। ਦਸੰਬਰ 2023 ਵਿਚ ਕੇਜਰੀਵਾਲ ਨੇ ਹੁਸ਼ਿਆਰਪੁਰ ਦੇ ਆਨੰਦਗੜ੍ਹ ਵਿਚ ਧੰਮ ਧਾਮ ਵਿਪਾਸਨਾ ਕੇਂਦਰ ਵਿਚ 10 ਦਿਨਾਂ ਦੇ ਕੈਂਪ ਵਿਚ ਸ਼ਿਰਕਤ ਕੀਤੀ।
ਕਈ ਕਿਆਸ ਲਗਾਏ ਜਾ ਰਹੇ
ਹਾਲਾਂਕਿ ਕੇਜਰੀਵਾਲ ਦਾ ਦਿੱਲੀ ਚੋਣ ਤੋਂ ਬਾਅਦ ਪਹਿਲਾ ਦੌਰਾ ਹੈ, ਅਜਿਹੇ ਵਿਚ ਕਿਆਸ ਇਹ ਵੀ ਲਗਾਏ ਜਾ ਰਹੇ ਸਨ ਕਿ ਅਰਵਿੰਦ ਕੇਜਰੀਵਾਲ ਸੰਜੀਵ ਅਰੋੜਾ ਦੀ ਜਗ੍ਹਾ ਖਾਲੀ ਹੋਣ ਵਾਲੀ ਰਾਜ ਸਭਾ ਸੀਟ ਤੋਂ ਰਾਜ ਸਭਾ ਜਾ ਸਕਦੇ ਹਨ। ਦੂਜੇ ਪਾਸੇ ਕਾਂਗਰਸ ਤੇ ਭਾਜਪਾ ਇਸ ਨੂੰ ਕੇਜਰੀਵਾਲ ਨੂੰ ਰਾਜ ਸਭਾ ਭੇਜਣ ਦਾ ਤਰੀਕਾ ਦੱਸ ਰਹੇ ਹਨ।
ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਸੀ ਕਿ ਕੇਜਰੀਵਾਲ ਪੰਜਾਬ ਰਾਹੀਂ ਰਾਜ ਸਭਾ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਕੇਜਰੀਵਾਲ ਪੰਜਾਬ ਦੀ ਕਮਾਨ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੇ ਹਨ।
