ਗੁਜਰਾਤ ਟਾਈਟਨਜ਼ ਨੂੰ 11 ਦੌੜਾਂ ਨਾਲ ਹਰਾਇਆ

ਅਹਿਮਦਾਬਾਦ ਵਿਚ ਮੰਗਲਵਾਰ (25 ਮਾਰਚ) ਨੂੰ ਖੇਡੇ ਗਏ ਇਸ ਮੈਚ ਵਿਚ ਸ਼੍ਰੇਅਸ ਅਈਅਰ ਦੀ ਕਪਤਾਨੀ ਵਾਲੀ ਪੰਜਾਬ ਕਿੰਗਜ਼ ਦੀ ਟੀਮ ਨੇ 11 ਦੌੜਾਂ ਨਾਲ ਜਿੱਤ ਹਾਸਲ ਕਰ ਕੇ ਆਈ. ਪੀ. ਐੱਲ-2025 ਸੀਜ਼ਨ ਦਾ ਪਹਿਲਾ ਮੈਚ ਜਿੱਤ ਕੇ ਜੇਤੂ ਸ਼ੁਰੂਆਤ ਕੀਤੀ ਹੈ। ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2025 ਸੀਜ਼ਨ ਦਾ ਮੈਚ ਨੰਬਰ-5 ਗੁਜਰਾਤ ਟਾਈਟਨਜ਼ (ਜੀਟੀ) ਅਤੇ ਪੰਜਾਬ ਕਿੰਗਜ਼ (ਪੀ. ਬੀ. ਕੇ. ਐੱਸ.) ਵਿਚਕਾਰ ਬਹੁਤ ਰੋਮਾਂਚਕ ਰਿਹਾ।


