ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਲੁਧਿਆਣਾ ਪੱਛਮੀ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੁੱਕਰਵਾਰ ਦੇਰ ਰਾਤ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ। ਲੁਧਿਆਣਾ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੁੱਕਰਵਾਰ ਦੇਰ ਰਾਤ ਗੋਲ਼ੀ ਲੱਗਣ ਨਾਲ ਮੌਤ ਹੋ ਗਈ। ਵਿਧਾਇਕ ਦੇ ਪਰਿਵਾਰ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਗਲਤੀ ਨਾਲ ਆਪਣੇ ਆਪ ਨੂੰ ਸਿਰ ਵਿਚ ਗੋਲ਼ੀ ਮਾਰ ਲਈ। ਇਸ ਬਾਰੇ ਪੰਜਾਬ ਪੁਲਸ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।
ਡਿਪਟੀ ਕਮਿਸ਼ਨਰ ਆਫ਼ ਪੁਲਸ (ਡੀ.ਸੀ.ਪੀ.) ਜਸਕਰਨ ਸਿੰਘ ਤੇਜਾ ਨੇ ਕਿਹਾ, “ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਉਨ੍ਹਾਂ ਨੇ ਗਲਤੀ ਨਾਲ ਆਪਣੇ ਆਪ ਨੂੰ ਗੋਲ਼ੀ ਮਾਰ ਲਈ, ਜੋ ਉਨ੍ਹਾਂ ਦੇ ਸਿਰ ਵਿਚ ਜਾ ਲੱਗੀ। ਉਨ੍ਹਾਂ ਨੂੰ ਤੁਰੰਤ DMC ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਨੂੰ DMC ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ।” ਡੀ.ਸੀ.ਪੀ. ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨ ਬਾਰੇ ਸਪਸ਼ਟ ਹੋਵੇਗਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਉਨ੍ਹਾਂ ਦੀ ਮੌਤ ‘ਤੇ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਉੱਥੇ ਹੀ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਸਮੇਤ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵੀ ਦੁੱਖ ਪ੍ਰਗਟਾਇਆ ਹੈ।