ਆਰ. ਟੀ. ਓ. ਨੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਸਖਤੀ

ਸਕੂਲੀ ਵਾਹਨਾਂ ਦੇ ਦਸਤਾਵੇਜਾਂ ਦੀ ਪੜਤਾਲ ਦੌਰਾਨ ਖਾਮੀਆਂ ਸਾਹਮਣੇ ਆਉਣ ‘ਤੇ ਕੀਤੀ ਕਾਰਵਾਈ

ਸੰਗਰੂਰ :- ਟਰਾਂਸਪੋਰਟ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਦੇ ਨਿਰਦੇਸ਼ਾਂ ਹੇਠ ਅੱਜ ਆਰ.ਟੀ.ਓ ਮਨਜੀਤ ਕੌਰ ਨੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ।

ਫੱਗੂਵਾਲਾ ਕੈਂਚੀਆਂ ਵਿਖੇ ਕੀਤੀ ਨਾਕਾਬੰਦੀ ਦੌਰਾਨ ਆਰਟੀਓ ਵੱਲੋਂ ਵਾਹਨ ਚਾਲਕਾਂ ਦੇ ਦਸਤਾਵੇਜਾਂ ਦੀ ਪੜਤਾਲ ਕੀਤੀ ਗਈ ਅਤੇ ਇਸ ਦੌਰਾਨ ਖਾਮੀਆਂ ਸਾਹਮਣੇ ਆਉਣ ਤੇ ਚਲਾਨ ਕੱਟਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਆਰ.ਟੀ.ਓ ਮਨਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਂਚ ਪੜਤਾਲ ਦੌਰਾਨ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਨੂੰ ਨਿਯਮਾਂ ਦੀ ਅਣਦੇਖੀ ਕਰਦਿਆਂ ਪਾਇਆ ਗਿਆ ਅਤੇ ਡਰਾਈਵਰ ਤੋਂ ਆਰ.ਸੀ ਅਤੇ ਲਾਈਸੈਂਸ ਨੂੰ ਰਿਟੇਨ ਕਰਦਿਆਂ ਹਦਾਇਤ ਕੀਤੀ ਗਈ ਕਿ ਸਕੂਲੀ ਵਿਦਿਆਰਥੀਆਂ ਨੂੰ ਘਰਾਂ ਵਿੱਚ ਛੱਡਣ ਉਪਰੰਤ ਸਕੂਲੀ ਬੱਸ ਨੂੰ ਵਾਪਸ ਲਿਆਂਦਾ ਜਾਵੇ ਤਾਂ ਕਿ ਇਮਪਾਊਂਡ ਕਰਨ ਦੀ ਕਾਰਵਾਈ ਕੀਤੀ ਜਾ ਸਕੇ।

ਉਹਨਾਂ ਦੱਸਿਆ ਕਿ ਪੀਬੀ 11 ਬੀ.ਵਾਈ 9588 ਨੰਬਰ ਦੀ ਬੱਸ ਵਿੱਚ ਟੈਕਸ, ਪ੍ਰਦੂਸ਼ਣ, ਵਰਦੀ, ਅੱਗ ਬੁਝਾਊ ਯੰਤਰ, ਮਹਿਲਾ ਸਹਾਇਕ, ਬੀਮਾ ਅਤੇ ਸੀਟ ਬੈਲਟ ਦੀਆਂ ਕਮੀਆਂ ਪਾਈਆਂ ਗਈਆਂ ਅਤੇ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Leave a Reply

Your email address will not be published. Required fields are marked *