ਡੱਲੇਵਾਲ ਦਾ ਮਰਨ ਵਰਤ 77ਵੇਂ ਦਿਨ ਵੀ ਜਾਰੀ
ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 77ਵੇਂ ਦਿਨ ਵੀ ਜਾਰੀ ਰਿਹਾ। ਅੱਜ 7 ਦਿਨਾਂ ਬਾਅਦ ਡਾਕਟਰਾਂ ਦੀ ਅਣਥੱਕ ਮਿਹਨਤ ਤੋਂ ਬਾਅਦ ਉਨ੍ਹਾਂ ਦੀ ਡਰਿੱਪ ਰਾਹੀਂ ਮੈਡੀਕਲ ਸਹਾਇਤਾ ਸ਼ੁਰੂ ਕੀਤੀ ਗਈ। ਜ਼ਿਕਰਯੋਗ ਹੈ ਕਿ ਦੋਹਾਂ ਹੱਥਾਂ ਦੀਆਂ ਸਾਰੀਆਂ ਨਾੜੀਆਂ ਬੰਦ ਹੋਣ ਕਾਰਨ ਪਿਛਲੇ 6 ਦਿਨਾਂ ਤੋਂ ਉਨ੍ਹਾਂ ਦੀ ਡਾਕਟਰੀ ਸਹਾਇਤਾ ਬੰਦ ਸੀ।
ਕਿਸਾਨ ਆਗੂਆਂ ਨੇ ਦੱਸਿਆ ਕਿ 11 ਫਰਵਰੀ ਨੂੰ ਰਤਨਾਪੁਰਾ ਮੋਰਚੇ ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਭਲਕੇ ਰਾਜਸਥਾਨ ਅਤੇ ਹਰਿਆਣਾ ਤੋਂ ਹਜ਼ਾਰਾਂ ਕਿਸਾਨ ਰਤਨਾਪੁਰਾ ਮੋਰਚੇ ਵਿੱਚ ਪੁੱਜਣਗੇ।
