ਕਟਾਸ ਰਾਜ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਜੱਥਾ ਦੁਰਗਿਆਣਾ ਮੰਦਰ ਤੋਂ ਰਵਾਨਾ

ਪਾਕਿਸਤਾਨ ਵਿਚ ਆਪਣੇ ਗੁਰੂਧਾਮਾਂ ਦੇ ਕਰਨਗੇ ਦਰਸ਼ਨ

ਅੰਮ੍ਰਿਤਸਰ ਤੋਂ ਅੱਜ ਹਿੰਦੂ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਵਿਖੇ ਕਟਾਸ ਰਾਜ ਦੀ ਯਾਤਰਾ ਲਈ ਅਟਾਰੀ ਵਾਘਾ ਸਰਹੱਦ ਰਾਹੀਂ ਰਵਾਨਾ ਹੋਇਆ। ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਤੋਂ ਪਹੁੰਚੇ ਸ਼ਰਧਾਲੂ ਦੁਰਗਿਆਣਾ ਤੀਰਥ ਵਿਖੇ ਇਕੱਠੇ ਹੋਏ, ਜਿਥੇ ਦੁਰਗਿਆਣਾ ਤੀਰਥ ਦੇ ਪ੍ਰਬੰਧਕਾਂ ਵੱਲੋਂ ਪ੍ਰਧਾਨ ਬੀਬੀ ਲਕਸ਼ਮੀ ਕਾਨਤਾਂ ਚਾਵਲਾ ਵੱਲੋਂ ਇਹਨਾਂ ਹਿੰਦੂ ਤੀਰਥ ਯਾਤਰੀਆਂ ਦਾ ਸਵਾਗਤ ਕੀਤਾ ਗਿਆ ਅਤੇ ਯਾਤਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਦੁਰਗਿਆਣਾ ਤੀਰਥ ਕਮੇਟੀ ਦੀ ਪ੍ਰਧਾਨ ਤੇ ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਸ਼ਿਵ ਪਰਿਵਾਰ ਦਾ ਗਰੁੱਪ ਅੱਜ ਕਟਾਸ ਰਾਜ ਦੀ ਯਾਤਰਾ ਲਈ ਪਕਿਸਤਾਨ ਰਵਾਨਾ ਹੋ ਰਿਹਾ ਹੈ। ਪਾਕਿਸਤਾਨ ਵੱਲੋਂ ਇਹਨਾਂ ਸ਼ਰਧਾਲੂਆਂ ਨੂੰ 7 ਦਿਨਾਂ ਦਾ ਵੀਜ਼ਾ ਦਿੱਤਾ ਗਿਆ ਹੈ।

ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ 144 ਦੇ ਕਰੀਬ ਹਿੰਦੂ ਸ਼ਰਧਾਲੂ, ਜੋ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚੋਂ ਆਏ ਹਨ ਉਹ ਪਾਕਿਸਤਾਨ ਵਿਚ ਆਪਣੇ ਗੁਰੂਧਾਮਾਂ ਦੇ ਦਰਸ਼ਨ ਲਈ ਜਾ ਰਹੇ ਹਨ। ਇਹ ਜੱਥਾ ਸ਼ਿਵਰਾਤਰੀ ਦਾ ਤਿਉਹਾਰ ਮਨਾਉਣ ਲਈ ਪਾਕਿਸਤਾਨ ਲਈ ਰਵਾਨਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਹਿੰਦੂ ਸ਼ਰਧਾਲੂਆਂ ਨੂੰ ਵਿਜੇ ਮਿਲਣੇ ਚਾਹੀਦੇ ਹਨ ਤਾਂ ਕਿ ਉਹ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰ ਸਕਣ।

2 ਮਾਰਚ ਨੂੰ ਜੱਥਾ ਆਵੇਗਾ ਵਾਪਸ

ਇਸ ਮੌਕੇ ਜਥੇ ਦੇ ਆਗੂਆਂ ਨੇ ਕਿਹਾ ਪੂਰੇ ਵਿਸ਼ਵ ਦੇ ਕਲਿਆਣ ਲਈ ਅੱਜ ਅਸੀਂ ਪਾਕਿਸਤਾਨ ਵਿਖੇ ਕਟਾਸ ਰਾਜ ਦੀ ਯਾਤਰਾ ਦੇ ਲਈ ਰਵਾਨਾ ਹੋ ਰਹੇ ਹਾਂ।

ਸ਼ਰਧਾਲੂਆਂ ਨੇ ਕਿਹਾ ਕਿ ਸਾਰੇ ਸ਼ਿਵ ਭਗਤ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹਨ। ਮਹਿਲਾਵਾਂ ਵੀ ਇਸ ਜਥੇ ਵਿੱਚ ਸ਼ਾਮਲ ਹਨ। 2 ਮਾਰਚ ਨੂੰ ਇਹ ਜੱਥਾ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ ਅਟਾਰੀ ਵਾਘਾ ਸਰਹੱਦ ਰਾਹੀਂ ਭਾਰਤ ਵਾਪਸ ਆਵੇਗਾ। ਸਾਨੂੰ ਬਹੁਤ ਖੁਸ਼ੀ ਹੈ ਕਿ ਅੱਜ ਅਸੀਂ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਲਈ ਜਾ ਰਹੇ ਹਾਂ।

Leave a Reply

Your email address will not be published. Required fields are marked *