Barnala news :-ਪੰਜਾਬ ਵਿਚ ਕਰਜ਼ੇ ਦੀ ਮਾਰ ਹੇਠ ਆ ਕੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਨਿਰੰਤਰ ਵੱਧ ਰਹੀਆਂ ਹਨ। ਤਾਜ਼ਾ ਮਾਮਲਾ ਬਰਨਾਲਾ ਜ਼ਿਲੇ ਦੇ ਪਿੰਡ ਧੋਲਾ ਦੀ ਤਖਤੂ ਕਲਾਸ ਪੱਤੀ ਤੋਂ ਸਾਹਮਣੇ ਆਇਆ ਹੈ, ਜਿੱਥੇ 26 ਸਾਲਾ ਨੌਜਵਾਨ ਕਿਸਾਨ ਰੁਪਿੰਦਰ ਸਿੰਘ ਨੇ ਕਰਜ਼ੇ ਤੋਂ ਦੁਖੀ ਹੋ ਕੇ ਘਰ ਵਿਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ।
ਮ੍ਰਿਤਕ ਦੇ ਚਾਚਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਰੁਪਿੰਦਰ ਸਿੰਘ ’ਤੇ 15 ਲੱਖ ਦਾ ਕਰਜ਼ਾ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਸੀ।
ਮ੍ਰਿਤਕ ਰੁਪਿੰਦਰ ਸਿੰਘ ਦੇ ਪਰਿਵਾਰ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ 15 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾਵੇ।
ਥਾਣਾ ਰੂੜੇਕੇ ਕਲਾਂ ਦੇ ਐੱਸ.ਐੱਚ.ਓ. ਗੁਰਮੇਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
