ਬੋਹਾ :- ਜ਼ਿਲਾ ਮਾਨਸਾ ਦੇ ਪਿੰਡ ਅੱਕਾਂਵਾਲੀ ਦੇ ਕਿਸਾਨ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ।
ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਪੁੱਤਰ ਭੂਰਾ ਸਿੰਘ ਵਾਸੀ ਅੱਕਾਂਵਾਲੀ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਉਸ ਦਾ ਕਰਜ਼ਾ ਦਿਨੋ-ਦਿਨ ਵਧਦਾ ਜਾ ਰਿਹਾ ਸੀ। ਇਸ ਆਰਥਿਕ ਤੰਗੀ ਕਾਰਨ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
