ਕਾਂਗਰਸ ਪਾਰਟੀ ਦੇ ਆਗੂ ਪਰਚਿਆਂ ਤੋਂ ਡਰਨ ਵਾਲੇ ਨਹੀਂ : ਰਾਜਾ ਵੜਿੰਗ

ਜੁੜੇਗਾ ਬਲਾਕ, ਜਿੱਤੇਗੀ ਕਾਂਗਰਸ’ ਪ੍ਰੋਗਰਾਮ ਤਹਿਤ ਕੁੱਕੜਾਂਵਾਲਾ ’ਚ ਹੋਇਆ ਰਿਕਾਰਡਤੋੜ ਇਕੱਠ

ਅਜਨਾਲਾ : -ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੱਸ ਦੇਣਾ ਚਾਹੁੰਦਾ ਹਾਂ ਕਿ ਜੇਕਰ ਤੁਸੀਂ ਪ੍ਰਤਾਪ ਸਿੰਘ ਬਾਜਵਾ ’ਤੇ ਪਰਚਾ ਕਰ ਕੇ ਉਸ ਨੂੰ ਅੰਦਰ ਡੱਕਣ ਬਾਰੇ ਸੋਚ ਰਹੇ ਤਾਂ ਉਸੇ ਟਾਈਮ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਮੇਰੇ ਸਮੇਤ ਸਾਰੇ ਥਾਣੇ ਪਹੁੰਚ ਜਾਵਾਂਗੇ। ਤੁਸੀਂ ਭਾਵੇਂ ਸਾਰਿਆਂ ’ਤੇ ਪਰਚੇ ਕਰਵਾ ਦਿਓ, ਕਾਂਗਰਸੀ ਆਗੂ ਪਰਚਿਆਂ ਤੋਂ ਡਰਨ ਵਾਲੇ ਨਹੀਂ। ਇਹ ਪ੍ਰਗਟਾਵਾ ਕਾਂਗਰਸ ਪ੍ਰਦੇਸ ਕਾਂਗਰਸ ਕਮੇਟੀ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਜੁੜੇਗਾ ਬਲਾਕ, ਜਿੱਤੇਗੀ ਕਾਂਗਰਸ’ ਪ੍ਰੋਗਰਾਮ ਤਹਿਤ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਪ੍ਰਧਾਨ ਜ਼ਿਲਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੀ ਅਗਵਾਈ ’ਚ ਕੁਕੜਾਂਵਾਲਾ ਵਿਖੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਕਾਂਗਰਸੀ ਵਰਕਰਾਂ ਤੇ ਆਗੂਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਵੱਡੇ-ਵੱਡੇ ਝੂਠੇ ਵਾਅਦੇ ਕਰ ਕੇ ਸੱਤਾ ਹਥਿਆਈ ਹੈ ਪਰ ਲੋਕ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣ ਚੁੱਕੇ ਹਨ ਕਿ ਕਿਹੜੀ ਪਾਰਟੀ ਪੰਜਾਬ ਦੀ ਹੋਂਦ ਬਚਾ ਸਕਦੀ ਹੈ। ਪੰਜਾਬ ਦੇ ਲੋਕ ਬੜੀ ਬੇਸਬਰੀ ਨਾਲ 2027 ਦੀਆਂ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਕਿ ਕਿਹੜਾ ਵੇਲਾ ਹੋਵੇ ਕਿ ਪੰਜਾਬ ਅੰਦਰ ਮੁੜ ਕਾਂਗਰਸ ਦੀਸਰਕਾਰ ਬਣਾਈ ਜਾ ਸਕੇ।
ਇਸ ਮੌਕੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਂਜਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੇ ਡਿਵੈੱਲਪਮੈਂਟ ਫੰਡ ਰਿਲੀਜ਼ ਨਾ ਕਰ ਕੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਕੇਂਦਰ ਨੇ ਜੇਕਰ ਪੰਜਾਬ ਨੂੰ ਫੰਡ ਰਿਲੀਜ਼ ਨਾ ਕੀਤੇ ਤਾਂ ਸੂਬੇ ਅੰਦਰ ਡਿਵੈੱਲਪਮੈਂਟ ਕਰਵਾਉਣੀ ਅਸੰਭਵ ਹੈ।
ਇਸ ਸਮੇਂ ਤਰਸੇਮ ਸਿੰਘ ਡੀ. ਸੀ. ਹਲਕਾ ਇੰਚਾਰਜ ਅਟਾਰੀ, ਦਿਲਰਾਜ ਸਿੰਘ ਚੇਅਰਮੈਨ ਜ਼ਿਲਾ ਪ੍ਰੀਸ਼ਦ ਅੰਮ੍ਰਿਤਸਰ, ਕੁਲਬੀਰ ਸਿੰਘ ਜ਼ੀਰਾ ਸਾਬਕਾ ਵਿਧਾਇਕ, ਭਗਵੰਤਪਾਲ ਸਿੰਘ ਸੱਚਰ, ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਵੀ ਸੰਬੋਧਨ ਕੀਤਾ।

Leave a Reply

Your email address will not be published. Required fields are marked *