ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਕਰਨ ਕੰਮ : ਕੁਰਬਰੂ ਸ਼ਾਂਤਾਕੁਮਾਰ
ਖਨੌਰੀ : ਐੱਮ. ਐੱਸ. ਪੀ. ਦੇ ਗਾਰੰਟੀ ਕਾਨੂੰਨ ਸਮੇਤ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕੇਂਦਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਤੇ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖਨੌਰੀ ਕਿਸਾਨ ਮੋਰਚੇ ਉੱਪਰ 110ਵੇਂ ਦਿਨਾ ਵੀ ਜਾਰੀ ਰਿਹਾ।

ਅੱਜ ਖਨੌਰੀ ਮੋਰਚੇ ਤੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਸੀਨੀਅਰ ਆਗੂਆਂ ਦੇ ਵਫ਼ਦ ਵੱਲੋਂ ਬੰਗਲੁਰੂ ਦਾ ਦੌਰਾ ਕੀਤਾ ਅਤੇ ਗਾਂਧੀ ਭਵਨ ਵਿਖੇ ਕਰਨਾਟਕ ਗੰਨਾ ਉਤਪਾਦਕ ਐਸੋਸੀਏਸ਼ਨ ਦੀ ਸੂਬਾ ਪੱਧਰੀ ਕਮੇਟੀ ਨਾਲ ਮੀਟਿੰਗ ਕੀਤੀ ਅਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਰਣਨੀਤੀ ਉੱਪਰ ਵਿਚਾਰ ਵਟਾਂਦਰਾ ਕੀਤਾ ਗਿਆ।
ਵਫਦ ਵਿਚ ਸ਼ਾਮਲ ਕਿਸਾਨ ਆਗੂਆਂ ਵੱਲੋਂ ਕੁਰਬਰੂ ਸ਼ਾਂਤਾ ਕੁਮਾਰ ਜੀ ਦੀ ਸਿਹਤ ਸਬੰਧੀ ਜਾਣਕਾਰੀ ਲਈ ਗਈ, ਜੋ ਕਿ 14 ਫਰਵਰੀ ਨੂੰ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਵਿਚ ਖਨੌਰੀ ਬਾਰਡਰ ਤੋਂ ਚੰਡੀਗੜ੍ਹ ਨੂੰ ਜਾਣ ਸਮੇਂ ਰਸਤੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਏ ਸਨ।
ਕਿਸਾਨ ਆਗੂ ਕੁਰਬਰੂ ਸ਼ਾਂਤਾਕੁਮਾਰ ਵੱਲੋਂ ਕਿਸਾਨਾਂ ਨੂੰ ਭਾਵੁਕ ਸੰਦੇਸ਼ ਦਿੰਦੇ ਹੋਏ ਕਿਹਾ ਕਿ ਤੁਹਾਨੂੰ ਮੇਰੀ ਸਿਹਤ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਅਤੇ ਇਸ ਦੀ ਬਜਾਏ ਤੁਹਾਨੂੰ ਸਾਰਿਆਂ ਨੂੰ ਝਛਸ਼ ਗਾਰੰਟੀ ਕਾਨੂੰਨ ਲਈ ਚੱਲ ਰਹੇ ਇਸ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਕੰਮ ਕਰਨਾ ਚਾਹੀਦਾ ਹੈ। ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਐੱਸ. ਕੇ. ਐੱਮ. (ਗੈਰ-ਸਿਆਸੀ) ਅਤੇ ਕੇ. ਐੱਮ. ਐੱਮ ਦੇ ਪ੍ਰਤੀਨਿਧੀ ਮੰਡਲ ਦੀ ਅਗਲੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਵੇਗੀ।
21 ਤੇ 22 ਮਾਰਚ ਨੂੰ ਕਰਵਾਇਆ ਜਾਵੇਗਾ ਸੈਮੀਨਾਰ
ਜ਼ਿਕਰਯੋਗ ਹੈ ਕਿ 21 ਮਾਰਚ ਨੂੰ ਰਾਜਸਥਾਨ ਦੇ ਸ਼੍ਰੀਗੰਗਾਨਗਰ ਅਤੇ 22 ਮਾਰਚ ਨੂੰ ਹਰਿਆਣਾ ਦੇ ਫਤਿਹਾਬਾਦ ਵਿਚ ਐੱਮ. ਐੱਸ. ਪੀ. ਗਾਰੰਟੀ ਕਾਨੂੰਨ ਦੇ ਮੁੱਦੇ ’ਤੇ ਰਾਜ ਪੱਧਰੀ ਸੈਮੀਨਾਰ ਕਰਵਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਝਛਸ਼ ਗਾਰੰਟੀ ਕਾਨੂੰਨ ਦੇ ਮੁੱਦੇ ਉੱਪਰ 17 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਕਾਨਫਰੰਸ ਚੰਡੀਗੜ੍ਹ ਵਿਚ ਹੋਵੇਗੀ, ਜਿਸ ਵਿਚ ਵੱਡੀ ਗਿਣਤੀ ਵਿਚ ਖੇਤੀ ਮਾਹਿਰ ਵੀ ਸ਼ਾਮਲ ਹੋਣਗੇ, ਜਿਸ ਵਿਚ ਵੱਡੀ ਗਿਣਤੀ ਵਿਚ ਖੇਤੀ ਮਾਹਿਰ ਵੀ ਸ਼ਿਰਕਤ ਕਰਨਗੇ। 23 ਮਾਰਚ ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਸਾਰੇ ਕਿਸਾਨ ਮੋਰਚਿਆਂ ਉੱਪਰ ਪ੍ਰੋਗਰਾਮ ਕੀਤੇ ਜਾਣਗੇ।
