ਕਿਸਾਨਾਂ ਵੱਂਲੋਂ 25 ਫਰਵਰੀ ਨੂੰ ਦਿੱਲੀ ਜਾਣ ਦਾ ਪ੍ਰੋਗਰਾਮ ਮੁਲਤਵੀ

ਜੇਕਰ 19 ਮਾਰਚ ਨੂੰ ਕੇਂਦਰ ਨੇ ਕੋਈ ਹੱਲ ਨਾ ਕੱਢਿਆ ਤਾਂ 25 ਮਾਰਚ ਨੂੰ ਮੁੜ ਦਿੱਲੀ ਕੂਚ ਕਰਾਂਗੇ

  • ਪੰਜਾਬ ਸਰਕਾਰ ਵਿਧਾਨ ਸਭਾ ਵਿਚ 12 ਮੰਗਾਂ ਅਤੇ ਮੰਡੀਕਰਨ ਨੀਤੀ ਖਰੜੇ ਬਾਰੇ ਪਾਸ ਕਰੇ ਮਤਾ : ਕਿਸਾਨ
    ਪਟਿਆਲਾ : ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਵੱਲੋਂ 19 ਮਾਰਚ ਦੀ ਰੱਖੀ ਗਈ ਮੀਟਿੰਗ ਕਾਰਨ ਹੁਣ ਕਿਸਾਨਾਂ ਦੀ ਟੇਕ ਕੇਂਦਰ ਦੀ 19 ਮਾਰਚ ਵਾਲੀ ਮੀਟਿੰਗ ’ਤੇ ਟਿਕ ਗਈ ਹੈ। ਇਸ ਲਈ 25 ਫਰਵਰੀ ਨੂੰ ਸੀਨੀਅਰ ਕਿਸਾਨ ਨੇਤਾ ਮਨਜੀਤ ਸਿੰਘ ਰਾਏ ਅਤੇ ਬਲਵੰਤ ਸਿੰਘ ਬਹਿਰਾਮਕੇ ਦੀ ਅਗਵਾਈ ’ਚ 101 ਕਿਸਾਨਾਂ ਮਜ਼ਦੂਰਾਂ ਸ਼ੰਭੂ ਬਾਰਡਰ ਤੋਂ ਦਿੱਲੀ ਜਾਣ ਵਾਲੇ ਜਥੇ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ 19 ਮਾਰਚ ਦੀ ਮੀਟਿੰਗ ਵਿਚ ਮੰਗਾਂ ਦਾ ਹੱਲ ਨਾ ਹੋਇਆ ਤਾਂ ਇਹ ਜਥਾ ਮੁੜ 25 ਮਾਰਚ ਨੂੰ ਦਿੱਲੀ ਵੱਲ ਪੈਦਲ ਕੂਚ ਕਰੇਗਾ।
    ਉਨ੍ਹਾਂ ਭਗਵੰਤ ਮਾਨ ਸਰਕਾਰ ਕੋਲੋਂ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਵਿਚ ਅੰਦੋਲਨ ਦੀਆਂ 12 ਮੰਗਾਂ ਦੇ ਸਮਰਥਨ ਵਿਚ ਅਤੇ ਸਰਕਾਰੀ ਮੰਡੀ ਤੋੜਨ ਵਾਲੇ ਨਵੇਂ ਖੇਤੀ ਮੰਡੀਕਰਣ ਨੀਤੀ ਖਰੜੇ ਦੇ ਖਿਲਾਫ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਨੂੰ ਭੇਜਣ ਦੀ ਮੰਗ ਕੀਤੀ। ਗੁਰਦਾਸਪੁਰ ਜ਼ਿਲੇ ਵਿਚ ਪੁਲਿਸ ਫੋਰਸ ਤਾਇਨਾਤ ਕਰ ਕੇ ਜ਼ਮੀਨ ਐਕਵਾਇਰ ਕਰਨ ਦੀ ਕੋਸ਼ਿਸ਼ ਕਰਨ ’ਤੇ ਚਿਤਾਵਨੀ ਦਿੱਤੀ ਕਿ ਭਾਰਤ ਮਾਲਾ ਪ੍ਰਾਜੈਕਟ ਦੇ ਹਵਾਲੇ ਨਾਲ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜਬਰੀ ਕਬਜ਼ੇ ਨਾ ਕੀਤੇ ਜਾਣ, ਨਹੀਂ ਤਾਂ ਉਹ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣ ਲਈ ਪ੍ਰੋਗਰਾਮ ਉਲੀਕਣ ਲਈ ਕਿਹਾ ਕਿ ਕੇਂਦਰ ਸਰਕਾਰ ਨਾਲ ਕਿਸਾਨੀ ਮੁੱਦਿਆਂ ਬਾਰੇ ਗੱਲਬਾਤ ਦੇ ਦੋ ਦੌਰ ਹੋ ਚੁੱਕੇ ਹਨ ਅਤੇ ਤੀਜੇ ਦੌਰ ਦੀ ਮੀਟਿੰਗ 25 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਵੇਗੀ।
    ਉਨ੍ਹਾਂ ਭਗਵੰਤ ਮਾਨ ਸਰਕਾਰ ਕੋਲੋਂ ਮੰਗ ਕੀਤੀ ਕਿ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦਾ ਸਮਾਂ ਵਧਾਇਆ ਜਾਵੇ ਅਤੇ ਇਸ ਵਿਚ ਲੋਕ ਮੁੱਦੇ ਵਿਚਾਰੇ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ 12 ਮੰਗਾਂ ਦੇ ਹੱਕ ਵਿਚ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਖੇਤੀ ਮੰਡੀਕਰਨ ਦੇ ਖਰੜੇ ਖਿਲਾਫ ਵੀ ਮਤਾ ਪਾਸ ਕੀਤਾ ਜਾਵੇ ਅਤੇ ਇਸ ਦਾ ਵਿਰੋਧ ਕੀਤਾ ਜਾਵੇ।
    ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਨੂੰ ਆਖਿਆ ਕਿ ਉਹ ਕਿਸਾਨਾਂ ਦੇ ਹੱਕ ਵਿਚ ਇਕਜੁੱਟ ਹੋ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਉਭਾਰਨ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਦੇ ਮਾਮਲੇ ਵਿਚ ਗਲਤ ਢੰਗ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਜਾਵੇ।
  • ਉਨ੍ਹਾਂ ਦੱਸਿਆ ਕਿ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਵੱਖ-ਵੱਖ ਬਾਰਡਰਾਂ ’ਤੇ ਚੱਲ ਰਹੇ ਮੋਰਚਿਆਂ ਦੌਰਾਨ ਔਰਤ ਦਿਵਸ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ।

Leave a Reply

Your email address will not be published. Required fields are marked *