ਸਿਰਸਾ ਨੇ ਪੰਜਾਬ ਪੁਲਿਸ ਦੀ ਕਾਰਵਾਈ ’ਤੇ ਚੁੱਕੇ ਸਵਾਲ
ਅੰਮ੍ਰਿਤਸਰ : ਪੰਜਾਬ ਪੁਲਿਸ ਨੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਅੰਮ੍ਰਿਤਸਰ ’ਚ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ’ਚ ਲੈ ਲਿਆ ਹੈ।
ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਕਿਸਾਨ ਮੋਰਚੇ ਵਿਚ ਹੀ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਦਾਖ਼ਲ ਕਰਵਾਇਆ ਗਿਆ ਸੀ। ਸਿਹਤ ਠੀਕ ਨਾ ਹੋਣ ਕਾਰਨ ਹੁਣ ਉਹ ਅਪਣੇ ਘਰ ਸਨ। ਬੀਤੇ ਦਿਨੀਂ ਹੀ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਆਏ ਸਨ। ਅੱਜ ਸਿਰਸਾ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ।
ਇਸ ਦੇ ਨਾਲ ਹੀ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਪੰਜਾਬ ਪੁਲਿਸ ਦੀ ਕਾਰਵਾਈ ’ਤੇ ਸਵਾਲ ਚੁਕੇ ਹਨ। ਉਨ੍ਹਾਂ ਕਿਹਾ ਕਿ ਅਖ਼ੀਰ ਦੱਸੋ ਕੀ ਕਰਨ ਆਏ ਹੋਂ?
