ਦੋਵੇਂ ਫੋਰਮਾਂ ਵੱਲੋਂ ਚੰਡੀਗੜ੍ਹ ਕਨਵੈਨਸ਼ਨ 17 ਨੂੰ
ਖਨੌਰੀ -: ਅੱਜ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖਨੌਰੀ ਬਾਰਡਰ ਵਿਖੇ 107ਵੇਂ ਦਿਨ ਵੀ ਜਾਰੀ ਰਿਹਾ। ਦੂਸਰੇ ਪਾਸੇ ਉਨ੍ਹਾਂ ਵੱਲੋ ਂਵੀਡੀਓ ਸੰਦੇਸ਼ ਜਾਰੀ ਕਰ ਇਕ ਪੱਤਰਕਾਰ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੋਵੇਂ ਫੋਰਮਾਂ ਵੱਲੋਂ 17 ਮਾਰਚ ਨੂੰ ਚੰਡੀਗੜ੍ਹ ’ਚ ਕਨਵੈਨਸ਼ਨ ਕੀਤੀ ਜਾਵੇਗੀ, ਜਿਸ ’ਚ ਵਿਸ਼ੇਸ਼ ਤੌਰ ’ਤੇ ਖੇਤੀ ਮਾਹਿਰ ਵੀ ਆਪਣੇ ਵਿਚਾਰ ਪੇਸ਼ ਕਰਨਗੇ। ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪੱਤਰਕਾਰ ਦੇ ਅਚਾਨਕ ਹੋਏ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
