ਕੁਰੂਕਸ਼ੇਤਰ ਵਿਖੇ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦੇ ਪ੍ਰਧਾਨ ਦਾ ਪੰਜ ਪਿਆਰਿਆਂ ਨੇ ਕੀਤਾ ਐਲਾਨ

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਚੁਣਿਆ ਪ੍ਰਧਾਨ

ਕੁਰੂਕਸ਼ੇਤਰ, 14  ਦਸੰਬਰ – ਸਿੱਖ ਮਸਲਿਆਂ ਦੇ ਹੱਲ ਅਤੇ ਧਾਰਮਿਕ ਚੋਣਾਂ ਲੜਨ ਲਈ 28 ਨਵੰਬਰ 2024 ਨੂੰ ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਹਰਿਆਣਾ ਵਿਖੇ ਸਿੱਖ ਸੰਗਤਾਂ, ਸਿੱਖ ਸ਼ਖਸੀਅਤਾਂ, ਸੰਤ ਮਹਾਂਪੁਰਸ਼ਾਂ, ਸਿੱਖ ਚਿੰਤਕਾਂ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਮੌਜੂਦਾ ਅਤੇ ਸਾਬਕਾ ਮੈਂਬਰ ਸਾਹਿਬਾਨਾਂ ਵੱਲੋਂ ਇੱਕ ਨਿਰੋਲ ਪੰਥਕ ਪਾਰਟੀ ‘ਸ਼੍ਰੋਮਣੀ ਅਕਾਲੀ ਦਲ ਆਜ਼ਾਦ’ ਦਾ ਐਲਾਨ ਕੀਤਾ ਗਿਆ ਸੀ।

ਪਾਰਟੀ ਪ੍ਰਧਾਨ ਦੀ ਚੋਣ ਲਈ ਸਿੱਖ ਸੰਗਤਾਂ ਸੰਤ ਮਹਾਂਪੁਰਸ਼ਾਂ ਸਿੱਖ ਸ਼ਖਸ਼ੀਅਤਾਂ ਦਾ ਰਾਏ ਮਸ਼ਵਰਾ ਲੈ ਕੇ ਐਲਾਨ ਕਰਨ ਲਈ ਪੰਜ ਪਿਆਰਿਆਂ ਦੇ ਰੂਪ ਵਿੱਚ ਪੰਜ ਸਿੰਘਾਂ ਜਥੇਦਾਰ ਸੁਖਵਿੰਦਰ ਸਿੰਘ ਮੰਡੇਬਰ ਯਮੁਨਾਨਗਰ, ਜਥੇਦਾਰ ਸਵਰਨ ਸਿੰਘ ਰਤੀਆ ਫਤਿਹਾਬਾਦ, ਜਥੇਦਾਰ ਮਲਕੀਤ ਸਿੰਘ ਪੰਨੀਵਾਲਾ ਸਿਰਸਾ, ਜਥੇਦਾਰ ਉਮਰਾਓ ਸਿੰਘ ਛੀਨਾ ਕੈਂਥਲ, ਜਥੇਦਾਰ ਸਵਰਨ ਸਿੰਘ ਬੁੰਗਾ ਟਿੱਬੀ ਪੰਚਕੂਲਾ ਨੂੰ ਜਿੰਮੇਵਾਰੀ ਸੌਂਪੀ ਗਈ ਸੀ। ਜਿਨਾਂ ਨੇ ਸਮੁੱਚੀ ਰਾਏ ਇਕੱਤਰ ਕਰਨ ਉਪਰੰਤ 13 ਦਸੰਬਰ 2024 ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਦੀਵਾਨ ਹਾਲ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰ ਹਜ਼ੂਰੀ ਅਤੇ ਪੰਥ ਦੇ ਪ੍ਰਭਾਵਸ਼ਾਲੀ ਇਕੱਠ ਵਿੱਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨੂੰ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦੇ ਪ੍ਰਧਾਨ ਵਜੋਂ ਐਲਾਨ ਕੀਤਾ।

ਪੰਜ ਸਿੰਘਾਂ ਵੱਲੋਂ ਜਦੋਂ ਹੀ ਜਥੇਦਾਰ ਦਾਦੂਵਾਲ ਜੀ ਦੇ ਨਾਮ ਦਾ ਐਲਾਨ ਕੀਤਾ ਗਿਆ ਤਾਂ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਸਿੱਖ ਸੰਗਤਾਂ ਵੱਲੋਂ ਦੀਵਾਨ ਹਾਲ ਗੂੰਜ਼ ਉੱਠਿਆ। ਉਪਰੰਤ ਪਹਿਲਾਂ ਪੰਜ ਪਿਆਰਿਆਂ ਵੱਲੋਂ ਜਥੇਦਾਰ ਦਾਦੂਵਾਲ ਜੀ ਨੂੰ ਸਿਰਪਾਓ ਸ੍ਰੀ ਸਾਹਿਬ ਭੇਂਟ ਕੀਤਾ ਉਪਰੰਤ ਸਮੁੱਚੇ ਸੰਤ ਮਹਾਂਪੁਰਸ਼ਾਂ ਪੰਥਕ ਜਥੇਬੰਦੀਆਂ ਸਿੱਖ ਸੰਗਤਾਂ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਸਮੂਹ ਅਹੁਦੇਦਾਰ ਮੌਜੂਦਾ ਅਤੇ ਸਾਬਕਾ ਮੈਂਬਰ ਸਾਹਿਬਾਨਾਂ ਨੇ ਜਥੇਦਾਰ ਦਾਦੂਵਾਲ ਜੀ ਨੂੰ ਸਿਰਪਾਉ ਭੇਟ ਕੀਤੇ।

 ਸਮਾਗਮ ਦੀ ਅਰੰਭਤਾ ਤੇ ਭਾਈ ਸੂਬਾ ਸਿੰਘ ਦੇ ਹਜ਼ੂਰੀ ਰਾਗੀ ਜੱਥੇ ਨੇ ਰਸਭਿੰਨਾ ਕੀਰਤਨ ਕੀਤਾ। ਹਰਿਆਣਾ ਕਮੇਟੀ ਧਰਮ ਪ੍ਰਚਾਰ ਦੇ ਢਾਡੀ ਜੱਥਿਆਂ ਗਿ: ਸੁਖਚੈਨ ਸਿੰਘ ਸੀਤਲ ਅਤੇ ਗਿ: ਸੁਖਵਿੰਦਰ ਸਿੰਘ ਸੁਤੰਤਰ ਦੇ ਜਥੇ ਨੇ ਗੁਰੂ ਕਾ ਇਤਿਹਾਸ ਸੰਗਤਾਂ ਨੂੰ ਸਰਵਣ ਕਰਾਇਆ।

ਹਰਿਆਣਾ ਕਮੇਟੀ ਨੇ ਆਪਣੇ ਨਵੇਂ ਬਣ ਰਹੇ ਮੁੱਖ ਦਫ਼ਤਰ ਦੀ ਬਹੁ ਮੰਜ਼ਿਲਾ ਨਵੀਂ ਇਮਾਰਤ ਜਥੇਦਾਰ ਕਰਤਾਰ ਸਿੰਘ ਝੱਬਰ ਹਾਲ ਦਾ ਨੀਂਹ ਪੱਥਰ ਰੱਖਿਆ। ਸਮਾਗਮ ਨੂੰ ਸੰਬੋਧਨ ਕਰਨ ਵਾਲੇ ਪੰਥਕ ਬੁਲਾਰਿਆਂ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ, ਜਥੇਦਾਰ ਸੁਦਰਸ਼ਨ ਸਿੰਘ ਅੰਬਾਲਾ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਸੁਖਵਿੰਦਰ ਸਿੰਘ ਮੰਡੇਬਰ ਜਰਨਲ ਸਕੱਤਰ, ਪੰਥਕ ਬੁਲਾਰੇ ਭਾਈ ਮੋਹਕਮ ਸਿੰਘ ਦਮਦਮੀ ਟਕਸਾਲ, ਜਥੇਦਾਰ ਕਰਨੈਲ ਸਿੰਘ ਪੰਜੋਲੀ ਸਾਬਕਾ ਜਰਨਲ ਸਕੱਤਰ ਅਤੇ ਮੌਜੂਦਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਜਥੇਦਾਰ ਪਰਮਜੀਤ ਸਿੰਘ ਸਹੌਲੀ ਪ੍ਰਧਾਨ ਸੁਤੰਤਰ ਅਕਾਲੀ ਦਲ, ਡਾ: ਮਨਜੀਤ ਸਿੰਘ ਭੋਮਾ ਚੇਅਰਮੈਨ ਧਰਮ ਪ੍ਰਚਾਰ ਪੰਜਾਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ,ਸਿੱਖ ਦਾਰਸ਼ਨਿਕ ਡਾ: ਸੁਰਿੰਦਰ ਸਿੰਘ ਗਿੱਲ ਕੋ – ਚੇਅਰ ਇੰਟਰਨੈਸ਼ਨਲ ਫੋਰਮ ਯੂਐਸਏ,ਗਿ:ਬਲਵੰਤ ਸਿੰਘ ਜੰਮੂ ਪ੍ਰਧਾਨ ਧਰਮ ਪ੍ਰਚਾਰ ਕੋਆਰਡੀਨੇਸ਼ਨ ਕਮੇਟੀ ਜੰਮੂ ਅਤੇ ਕਸ਼ਮੀਰ ਨੇ ਜਥੇਦਾਰ ਦਾਦੂਵਾਲ ਜੀ ਨੂੰ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦਾ ਤਨ ਮਨ ਧਨ ਨਾਲ ਸਾਥ ਦੇਣ ਦੀ ਅਪੀਲ ਕੀਤੀ।

ਜਥੇਦਾਰ ਦਾਦੂਵਾਲ ਜੀ ਨੇ ਸੁਖਵਿੰਦਰ ਸਿੰਘ ਮੰਡੇਬਰ ਨੂੰ ਪਾਰਟੀ ਦਾ ਜਰਨਲ ਸਕੱਤਰ ਉਮਰਾਓ ਸਿੰਘ ਛੀਨਾ ਕੈਂਥਲ ਨੂੰ ਖਜ਼ਾਨਚੀ ਛਿੰਦਰਪਾਲ ਸਿੰਘ ਬਰਾੜ ਨੂੰ ਆਪਣਾ ਸਲਾਹਕਾਰ ਐਡਵੋਕੇਟ ਮਨਿੰਦਰ ਸਿੰਘ ਕੈਂਥਲ ਅਤੇ ਐਡਵੋਕੇਟ ਅੰਗਰੇਜ ਸਿੰਘ ਪੰਨੂ ਨੂੰ ਸਾਡਾ ਪਾਰਟੀ ਦਾ ਕਨੂੰਨੀ ਸਲਾਹਕਾਰ ਨਿਯੁਕਤ ਕਰਨ ਦਾ ਐਲਾਨ ਕੀਤਾ।

Leave a Reply

Your email address will not be published. Required fields are marked *