37 ਸਾਲ ਦੀ ਉਮਰ ‘ਚ ਮਾਂ ਬਣੀ ਅਦਾਕਾਰਾ
ਨਵੀ ਦਿੱਲੀ-ਕੁੰਡਲੀ ਭਾਗਿਆ ਫੇਮ ‘ਪ੍ਰੀਤਾ’ ਯਾਨੀ ਸ਼ਰਧਾ ਆਰੀਆ ਨੇ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਨਾਲ ਖੁਸ਼ਖਬਰੀ ਸਾਂਝੀ ਕੀਤੀ ਕਿ ਉਨ੍ਹਾਂ ਦੇ ਘਰ 29 ਨਵੰਬਰ ਨੂੰ ਦੋ ਛੋਟੇ ਮਹਿਮਾਨ ਆਏ ਹਨ। ਅਦਾਕਾਰਾ ਨੇ 37 ਸਾਲ ਦੀ ਉਮਰ ਵਿਚ ਜੁੜਵਾਂ ਬੱਚਿਆਂ ਨੂੰ ਜਨਮ ਦਿੱਤਾ ਹੈ। ਇਹ ਖੁਸ਼ਖਬਰੀ ਮਿਲਦੇ ਹੀ ਪ੍ਰਸ਼ੰਸਕਾਂ ਦੇ ਨਾਲ ਉਨ੍ਹਾਂ ਦੇ ਦੋਸਤਾਂ ਨੇ ਵੀ ਉਨ੍ਹਾਂ ਨੂੰ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਅਦਾਕਾਰਾ ਨੇ ਹਸਪਤਾਲ ਤੋਂ ਆਪਣੇ ਬੱਚਿਆਂ ਦੀ ਪਹਿਲੀ ਝਲਕ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ।
ਸ਼ਰਧਾ ਆਰੀਆ ਨੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ ‘ਚ ਉਹ ਆਪਣੇ ਦੋਹਾਂ ਬੱਚਿਆਂ ਨੂੰ ਗੋਦ ‘ਚ ਫੜੀ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਬੇਟੇ ਅਤੇ ਇੱਕ ਬੇਟੀ ਨੂੰ ਜਨਮ ਦਿੱਤਾ ਹੈ ਅਤੇ ਹੁਣ ਉਸਦਾ ਪਰਿਵਾਰ ਪੂਰਾ ਹੋ ਗਿਆ ਹੈ।