ਸ੍ਰੀ ਮੁਕਤਸਰ ਸਾਹਿਬ :- ਕੈਨੇਡਾ ’ਚ ਸ੍ਰੀ ਮੁਕਤਸਰ ਸਾਹਿਬ ਦੇ 24 ਸਾਲਾ ਨੌਜਵਾਨ ਹਰਮਨਜੋਤ ਸਿੰਘ ਦੀ ਮੌਤ ਹੋਣ ਦਾ ਸਮਾਚਾਰ ਹੈ।
ਜਾਣਕਾਰੀ ਅਨੁਸਾਰ ਹਰਮਨਜੋਤ ਸਿੰਘ ਕੈਨੇਡਾ ਦੇ ਸ਼ਹਿਰ ਐਡਮਿੰਟਨ ਵਿਚ ਰਹਿੰਦਾ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ ਸਿਰਫ 14 ਮਹੀਨੇ ਪਹਿਲਾਂ ਹੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਘਰ ਵਿਚ ਉਸ ਦੀ ਮਾਂ ਅਤੇ ਦਾਦੀ ਹੀ ਰਹਿ ਗਈਆਂ ਹਨ।
ਖ਼ਬਰ ਮਿਲਦਿਆਂ ਹੀ ਉਸਦੇ ਪਿੰਡ ਚੱਕ ਬੀੜ ਸਰਕਾਰ ’ਚ ਸੋਗ ਦੀ ਲਹਿਰ ਦੌੜ ਗਈ।
