ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ
ਦਿੱਲੀ – ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਈ ਮਹੀਨਿਆਂ ਬਾਅਦ ਮੁੜ ਸਿਆਸਤ ਵਿੱਚ ਐਕਟਿਵ ਹੋਏ ਹਨ। ਉਨ੍ਹਾਂ ਨੇ ਮੀਟਿੰਗ ਦਿੱਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ।

ਇਹ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ ਹੈ ਅਤੇ ਲਿਖਿਆ ਹੈ ਕਿ ਉਹ ਗ੍ਰਹਿ ਮੰਤਰੀ ਨੂੰ ਮਿਲੇ ਹਨ। ਇਸ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ।
ਕੈਪਟਨ ਅਮਰਿੰਦਰ ਸਿੰਘ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦਾ ਸਮਾਂ ਬਹੁਤ ਮਹੱਤਵਪੂਰਨ ਹੈ। ਸੂਤਰਾਂ ਦੀ ਮੰਨੀਏ ਤਾਂ ਮੁੱਖ ਤੌਰ ‘ਤੇ ਤਿੰਨ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਪਹਿਲੀ ਗੱਲ ਤਾਂ ਇਹ ਹੈ ਕਿ ਇਸ ਵੇਲੇ ਸੂਬੇ ਵਿੱਚ ਕਿਸਾਨ ਅੰਦੋਲਨ ਚੱਲ ਰਿਹਾ ਹੈ, ਜਿਸ ਨੂੰ ਕਰੀਬ ਇੱਕ ਸਾਲ ਹੋਣ ਵਾਲਾ ਹੈ। ਜਗਜੀਤ ਸਿੰਘ ਡੱਲੇਵਾਲ ਕਰੀਬ 42 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਅਜਿਹੇ ‘ਚ ਉਮੀਦ ਹੈ ਕਿ ਬੈਠਕ ‘ਚ ਇਹ ਮੁੱਦਾ ਵੀ ਉਠਾਇਆ ਗਿਆ ਹੋਵੇਗਾ।
ਦੂਜਾ ਅਹਿਮ ਮੁੱਦਾ ਪਾਰਟੀ ਮੁਖੀ ਦਾ ਹੈ। ਕਿਉਂਕਿ ਲੋਕ ਸਭਾ ਚੋਣਾਂ ਤੋਂ ਬਾਅਦ ਸੁਨੀਲ ਜਾਖੜ ਨੇ ਆਪਣਾ ਅਸਤੀਫਾ ਗ੍ਰਹਿ ਮੰਤਰੀ ਨੂੰ ਭੇਜ ਦਿੱਤਾ ਸੀ। ਪਾਰਟੀ ਗਤੀਵਿਧੀਆਂ ਤੋਂ ਵੀ ਦੂਰੀ ਬਣਾ ਲਈ ਹੈ। ਤੀਸਰਾ, ਰਾਜ ਵਿੱਚ ਲੋਕ ਸਭਾ, ਪੰਚਾਇਤ ਅਤੇ ਨਗਰ ਨਿਗਮ ਚੋਣਾਂ ਹੋਈਆਂ ਹਨ।
ਇਸ ਦੇ ਨਾਲ ਹੀ ਹੁਣ ਵਿਧਾਨ ਸਭਾ ਚੋਣਾਂ ਲਈ ਦੋ ਸਾਲ ਬਾਕੀ ਰਹਿ ਗਏ ਹਨ। ਅਜਿਹੇ ‘ਚ ਹੁਣ ਪਾਰਟੀ ਨੂੰ ਅੱਗੇ ਕਿਵੇਂ ਲਿਜਾਇਆ ਜਾਵੇ? ਇਸ ਮੁੱਦੇ ‘ਤੇ ਚਰਚਾ ਕੀਤੀ ਗਈ ਹੈ।