ਗੁਰੂ ਘਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੀ ਸੀ ਅੰਜਲੀ ਗਿੱਲ
ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰ ਉੜਮੁੜ ਟਾਂਡਾ ਦੀ ਯੂਨਾਈਟਿਡ ਸਪੋਰਟਸ ਕਲੱਬ ਅਤੇ ਵੈਦ ਕਰਾਸਫਿੱਟ ਮਾਰਸ਼ਲ ਆਰਟ ਕਲੱਬ ਦੀ ਵੁਸ਼ੂ ਕੋਚ ਅਤੇ ਕੌਮੀ ਪੱਧਰ ਦੀ ਖਿਡਾਰਨ ਅੰਜਲੀ ਗਿੱਲ ਦੀ ਦੇਰ ਸ਼ਾਮ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ।
ਇਹ ਭਿਆਨਕ ਐਕਸੀਡੈਂਟ ਟਾਂਡਾ ਤੋਂ ਸ੍ਰੀ ਹਰਗੋਬਿੰਦਪੁਰ ਰੋੜ ’ਤੇ ਪੈਂਦੇ ਪਿੰਡ ਕੋਟਲੀ ਜੰਡ ਉੱਤੇ ਵਾਪਰਿਆ। ਜਾਣਕਾਰੀ ਅਨੁਸਾਰ ਅੰਜਲੀ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਘਰ ਪਰਤ ਰਹੀ ਸੀ ਕਿ ਸਾਹਮਣੇ ਤੋਂ ਆ ਰਹੀ ਇਕ ਸੰਗਤ ਨਾਲ ਭਰੀ ਟਰੈਕਟਰ-ਟਰਾਲੀ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿਚ ਅੰਜਲੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ, ਜਿਸ ਨੂੰ ਟਾਂਡਾ ਉੜਮੁੜ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿਥੇ ਉਸ ਦੀ ਹਾਲਤ ਨੂੰ ਨਾਜ਼ੁਕ ਦੇਖਦੇ ਹੋਏ ਜਲੰਧਰ ਰੈਫ਼ਰ ਕਰ ਦਿੱਤਾ। ਜਿਥੇ ਉਸ ਦੀ ਮੌਤ ਹੋ ਗਈ।
ਪੁਲਿਸ ਨੇ ਟਰੈਕਟਰ ਟਰਾਲੀ ਚਾਲਕ ’ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
