ਕੰਮ ਤੋਂ ਪਰਤ ਰਹੇ 2 ਵਿਅਕਤੀਆਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਮਾਰਿਆ

ਤਰਨਤਾਰਨ, 16 ਦਸੰਬਰ – ਤਰਨਤਾਰਨ ਦੇ ਪਿੰਡ ਆਸਲ ‘ਚ ਕੰਮ ਤੋਂ ਘਰ ਆ ਰਹੇ ਦੋ ਵਿਅਕਤੀਆਂ ਨੂੰ ਲੁਟੇਰਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਪਰਿਵਾਰਿਕ ਮੈਂਬਰਾਂ ਅਨੁਸਾਰ ਦੋਵੇਂ ਵਿਅਕਤੀ ਰਾਤ ਨੂੰ ਕੰਮ ਕਰ ਕੇ ਘਰ ਆ ਰਹੇ ਸੀ। ਇਸ ਦੌਰਾਨ ਕੁਝ ਲੁਟੇਰੇ ਉਨ੍ਹਾਂ ਦੇ ਪਿੱਛੇ ਪੈ ਗਏ। ਜਿਨ੍ਹਾਂ ਵੱਲੋਂ ਤੇਜ਼ਧਾਰ ਹਥਿਰਆਰਾਂ ਨਾਲ ਹਮਲਾ ਕਰ ਦੋਵਾਂ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਜਦੋਂ ਇਸ ਸੂਚਨਾ ਬਾਰੇ ਪਰਿਵਾਰ ਨੂੰ ਪਤਾ ਲਗਾ ਤਾਂ ਉਹ ਘਟਨਾ ਵਾਲੀ ਥਾਂ ‘ਤੇ ਪਹੁੰਚੇ। ਉਦੋਂ ਤੱਕ ਉਨ੍ਹਾਂ ਵਿਅਕਤੀਆਂ ‘ਚੋਂ ਇਕ ਦੀ ਮੌਤ ਹੋ ਚੁੱਕੀ ਸੀ, ਜਦਕਿ ਦੂਜੇ ਵਿਅਕਤੀ ਨੂੰ ਜ਼ਖ਼ਮੀ ਹਾਲਤ ‘ਚ ਹਸਪਤਾਲ ਪਹੁੰਚਾਇਆ ਜਾ ਰਿਹਾ ਸੀ ਤਾਂ ਉਸ ਨੇ ਵੀ ਰਸਤੇ ‘ਚ ਦਮ ਤੋੜ ਦਿੱਤਾ।  ਮ੍ਰਿਤਕ ਵਿਅਕਤੀਆਂ ਦੀ ਪਛਾਣ ਗੁਲਜ਼ਾਰ ਸਿੰਘ ਅਤੇ ਗੁਰਦਿਆਲ ਸਿੰਘ ਵਜੋਂ ਹੋਈ ਹੈ।

ਇਸ ਬਾਰੇ ਐੱਸ. ਪੀ. ਡੀ. ਅਜੇ ਰਾਜ ਸਿੰਘ ਨੇ ਦੱਸਿਆ ਕਿ ਹਾਲੇ ਤੱਕ ਮੌਤ ਦੇ ਅਸਲ ਕਾਰਨ ਸਾਹਮਣੇ ਨਹੀਂ ਆਏ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

Leave a Reply

Your email address will not be published. Required fields are marked *