ਖੇਤਾਂ ਵਿਚੋਂ ਕਰੀਬ 10 ਕਰੋੜ ਰੁਪਏ ਕੀਮਤ ਦੀ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਬਰਾਮਦ

2 ਕਿਲੋ ਹੈਰੋਇਨ, 2 ਪਿਸਤੌਲ, 4 ਮੈਗਜ਼ੀਨ ਅਤੇ 66 ਜ਼ਿੰਦਾ ਕਾਰਤੂਸ ਮਿਲੇ

ਜ਼ਿਲ੍ਹੇ ਵਿਚ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ – ਐੱਸ. ਐੱਸ. ਪੀ. ਗੁਰਦਾਸਪੁਰ

ਗੁਰਦਾਸਪੁਰ : ਜ਼ਿਲਾ ਗੁਰਦਾਸਪੁਰ ਪੁਲਸ ਨੂੰ ਅੱਜ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ। ਪੁਲਸ ਅਤੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਇਕ ਵੱਡੀ ਖੇਪ ਜ਼ਬਤ ਕੀਤੀ ਅਤੇ 2 ਕਿਲੋ 134 ਗ੍ਰਾਮ ਹੈਰੋਇਨ, 2 ਪਿਸਤੌਲ, 4 ਮੈਗਜ਼ੀਨ ਅਤੇ 66 ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਇਸ ਸਬੰਧੀ  ਜ਼ਿਲਾ ਪੁਲਸ ਮੁਖੀ ਗੁਰਦਾਸਪੁਰ ਅਦਿੱਤਿਆ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ. ਜੀ. ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ਅਤੇ ਗੁਰਦਾਸਪੁਰ ਪੁਲਸ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਮੁਖਬਰ ਨੇ ਦੋਰਾਂਗਲਾ ਉਤੇ ਸਟੇਸ਼ਨ ਦੇ ਇੰਚਾਰਜ ਦਵਿੰਦਰ ਸਿੰਘ ਨੂੰ ਸੂਚਿਤ ਕੀਤਾ ਕਿ ਰਾਤ ਨੂੰ ਇਲਾਕੇ ਵਿਚ ਡਰੋਨ ਗਤੀਵਿਧੀ ਹੋ ਰਹੀ ਹੈ। ਜਿਸ ਤੇ ਗੁਪਤ ਸੂਚਨਾ ਦੇ ਆਧਾਰ ’ਤੇ ਉਸ ਨੇ ਸੀਮਾ ਸੁਰੱਖਿਆ ਬਲ ਦੀ 58 ਬਟਾਲੀਅਨ ਦੇ ਕੰਪਨੀ ਕਮਾਂਡਰ ਅਨਿਲ ਸ਼੍ਰੀਵਾਸਤਵ ਨਾਲ ਮਿਲ ਕੇ ਸਰਹੱਦੀ ਪਿੰਡ ਠਾਕੁਰਪੁਰ ਦੇ ਨੇੜੇ ਖੇਤਾਂ ਵਿੱਚੋਂ ਇੱਕ ਬੈਗ ਬਰਾਮਦ ਕੀਤਾ। ਇਹ ਬੈਗ ਗਾਹਲੜੀ ਦੇ ਰਹਿਣ ਵਾਲੇ ਕਸ਼ਮੀਰ ਸਿੰਘ ਪੁੱਤਰ ਚਰਨ ਸਿੰਘ ਦੇ ਸਰ੍ਹੋਂ ਦੇ ਖੇਤ ਤੋਂ ਬਰਾਮਦ ਕੀਤਾ ਗਿਆ।

ਬੈਗ ਦੀ ਜਾਂਚ ਕਰਨ ’ਤੇ ਡਰੋਨ ਰਾਹੀਂ ਪਾਕਿਸਤਾਨ ਤੋਂ ਭੇਜੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਵਿੱਚੋਂ 2 ਕਿਲੋ ਹੈਰੋਇਨ, 2 ਪਿਸਤੌਲ, 4 ਮੈਗਜ਼ੀਨ ਅਤੇ 66 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਉਨ੍ਹਾਂ ਦੋਰਾਂਗਲਾ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਨਸ਼ਾ ਤਸਕਰਾਂ ਦੇ ਪਿਛਲੇ ਅਤੇ ਭਵਿੱਖ ਦੇ ਸਬੰਧਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਿਆ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਗੁਰਦਾਸਪੁਰ ਪੁਲਸ ਨਸ਼ਾ ਤਸਕਰਾਂ ’ਤੇ ਲਗਾਤਾਰ ਕਾਰਵਾਈ ਕਰ ਰਹੀ ਹੈ ਅਤੇ ਜ਼ਿਲ੍ਹੇ ਵਿਚ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਐੱਸ. ਐੱਸ.ਪੀ. ਗੁਰਦਾਸਪੁਰ ਨੇ ਇਸ ਸਫਲ ਕਾਰਵਾਈ ਲਈ ਪੰਜਾਬ ਪੁਲਸ ਅਤੇ ਬੀ.ਐੱਸ.ਐੱਫ ਦੇ ਜਵਾਨਾਂ ਦੀ ਵੀ ਪ੍ਰਸ਼ੰਸਾ ਕੀਤੀ।

Leave a Reply

Your email address will not be published. Required fields are marked *