ਸ੍ਰੀ ਮੁਕਤਸਰ ਸਾਹਿਬ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸੋਮਵਾਰ ਦੁਪਹਿਰ ਇਕ ਵਜੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਚਾਲੀ ਮੁਕਤਿਆਂ ਨੂੰ ਨਮਨ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਧਰਮਪਤਨੀ ਅਮ੍ਰਿਤਾ ਵੜਿੰਗ ਤੇ ਕਾਂਗਰਸ ਦੀ ਜ਼ਿਲਾ ਪੱਧਰੀ ਲੀਡਰਸ਼ਿਪ ਵੀ ਮੌਜੂਦ ਸੀ।
