ਅੱਜ ਚੰਡੀਗੜ੍ਹ ਵਿਖੇ ਹਰ ਹਾਲਤ ਵਿਚ ਕਿਸਾਨ ਕੂਚ ਕਰਨਗੇ : ਰਮਿੰਦਰ ਪਟਿਆਲਾ
ਪਟਿਆਲਾ : ਸੰਯੁਕਤ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ ਵਿਖੇ ਕਿਸਾਨੀ ਮੰਗਾਂ ਨੂੰ ਲੈ ਕੇ 34 ਸੈਕਟਰ ਵਿਚ ਪੱਕੇ ਮੋਰਚੇ ਦੇ ਐਲਾਨ ਤੋਂ ਬਾਅਦ ਅੱਜ ਸਮੁੱਚੇ ਪੰਜਾਬ ਵਿਚ ਪੁਲਸ ਨੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰ ਕੇ ਬਹੁਤ ਸਾਰੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਹੁਤ ਸਾਰੇ ਆਗੂਆਂ ਨੂੰ ਘਰਾਂ ਵਿਚ ਹੀ ਨਜ਼ਰਬੰਦ ਕਰ ਲਿਆ ਹੈ। ਕਈ ਆਗੂ ਗਾਇਬ ਵੀ ਹੋ ਗਏ ਹਨ।
ਉਧਰੋ ਸੰਯੁਕਤ ਕਿਸਾਨ ਮੋਰਚਾ ਦੇ ਬੁਲਾਰੇ ਰਮਿੰਦਰ ਸਿੰਘ ਪਟਿਆਲਾ ਨੇ ਆਖਿਆ ਕਿ 5 ਮਾਰਚ ਨੂੰ ਪੰਜਾਬ ਵਿਚੋਂ ਕਿਸਾਨ ਚੰਡੀਗੜ੍ਹ ਵੱਲ ਕੂਚ ਵੀ ਕਰਨਗੇ ਅਤੇ ਧਰਨਾ ਵੀ ਲੱਗੇਗਾ।
ਅੱਜ ਸਵੇਰ ਤੋਂ ਹੀ ਆਗੂਆਂ ਨੂੰ ਨਜ਼ਰਬੰਦ ਤੇ ਗ੍ਰਿਫਤਾਰ ਕਰਨ ਦਾ ਸਿਲਸਿਲਾ ਜਾਰੀ ਰਿਹਾ। ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ, ਲਖੋਵਾਲ, ਹਰਮੇਸ਼ ਢੇਸੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਜਸਵਿੰਦਰ ਸਿੰਘ ਮੋਹਨੀ ਅਤੇ ਹੋਰ ਬਹੁਤ ਸਾਰੇ ਨੇਤਾ ਗ੍ਰਿਫ਼ਤਾਰ ਹੋ ਚੁਕੇ ਸਨ। ਰਮਿੰਦਰ ਪਟਿਆਲਾ ਨੇ ਆਖਿਆ ਕਿ ਇਹ ਧੱਕੇ ਦੀ ਹੱਦ ਹੈ ਕਿਉਂਕਿ ਲੰਘੇ ਕਲ੍ਹ ਵੀ ਉਨ੍ਹਾਂ ਪ੍ਰਤੀ ਸੀਐਮ ਦਾ ਰਵਈਆ ਬਹੁਤਾ ਵਧੀਆ ਨਹੀ ਸੀ।
ਉਨ੍ਹਾਂ ਆਖਿਆ ਕਿ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਬਜਿਦ ਹਨ। ਇਸ ਲਈ ਕਲ ਨੂੰ ਸਾਰੇ ਪੰਜਾਬ ਵਿਚੋ ਕਿਸਾਨ ਚੰਡੀਗੜ ਵੱਲ ਕੂਚ ਕਰਨਗੇ, ਜਿੱਥੇ ਵੀ ਪੁਲਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਉੱਥੇ ਹੀਸੜਕਾਂ ਉਪਰ ਧਰਨੇ ਲਗਾਕੇ ਕਿਸਾਨ ਬੈਠਣਗੇ। ਉਨ੍ਹਾ ਆਖਿਆ ਕਿ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨੂੰ ਰਸਤਾ ਦੇਣ ਅਤੇ ਚੰਡੀਗੜ ਵਿਖੇ ਧਰਨਾਲ ਗਾਵੁਣ ਦੇਣ।
ਸਰਕਾਰ ਦੀ ਧੱਕੇਸ਼ਾਹੀ ਖਿਲਾਫ ਅੱਜ ਹੋਣਗੇ 18 ਜ਼ਿਲਿਆਂ ਵਿਚ ਅਰਥੀ ਫੂਕ ਮੁਜ਼ਾਹਰੇ
ਕਿਸਾਨ ਮਜ਼ਦੂਰ ਸ਼ੰਘਰਸ਼ ਜਥੇਬੰਦੀ ਵੱਲੋਂ ਸੂਬਾ ਕੋਰ ਕਮੇਟੀ ਦੀ ਮੀਟਿੰਗ ਕਰ ਕੇ ਸਰਕਾਰ ਵੱਲੋਂ ਕਿਸਾਨ ਆਗੂਆਂ ਦੀਆਂ ਕੀਤੀਆਂ ਗ੍ਰਿਫਤਾਰੀਆਂ ਤੇ ਜਬਰ ਦੇ ਵਿਰੋਧ ਵਿਚ 18 ਜ਼ਿਲਿਆਂ ਵਿਚ ਅਰਥੀ ਫੂਕ ਮੁਜ਼ਾਹਰਿਆਂ ਦਾ ਕੀਤਾ ਐਲਾਨ ਹੈ। ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਆਖਿਆ ਕਿ ਪੰਜਾਬ ਦੀ ਸਰਕਾਰ ਬਿਲਕੁਲ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਚਲਕੇ ਉਸੇ ਤਰ੍ਹਾਂ ਪੰਜਾਬ ਵਿਚ ਬੁਲਡੋਜਰ ਕਲਚਰ ਸ਼ੁਰੂ ਕਰ ਕੇ ਪੁਲਸ ਦਾ ਜੰਗਲ ਰਾਜ ਲਾਗੂ ਕਰ ਰਹੀ ਹੈ ਪਰ ਇਹ ਪੰਜਾਬ ਵਿਚ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਇਸ ਦਾ ਮੂੰਹ ਤੋੜ ਜੁਆਬ ਦਿੱਤਾ ਜਾਵੇਗਾ।
ਸੂਬਾ ਆਗੂ ਸਤਿਨਾਮ ਸਿੰਘ ਪੰਨੂ ਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਕੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨਾ ਹਰ ਇਕ ਦਾ ਜਮਹੂਰੀ ਹੱਕ ਹੈ ਤੇ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਰੋਸ ਪ੍ਰਦਰਸ਼ਨ ਕਰਨ ਲਈ ਚੰਡੀਗੜ੍ਹ ਦੇ 34 ਜਾਂ 17 ਸੈਕਟਰ ਵਿੱਚ ਥਾਂ ਦਿੱਤੀ ਜਾਵੇ ਤੇ ਕਿਸਾਨਾਂ ਦੀਆਂ 18 ਮੰਗਾਂ ਤਰੁੰਤ ਮੰਨੀਆ ਜਾਣ।
ਇਸ ਮੀਟਿੰਗ ਵਿੱਚ ਸਵਿੰਦਰ ਸਿੰਘ ਚੁਤਾਲਾ, ਗੁਰਬਚਨ ਸਿੰਘ ਚੱਬਾ, ਲਖਵਿੰਦਰ ਸਿੰਘ ਵਰ੍ਹਿਆਮ ਨੰਗਲ, ਸਤਿਨਾਮ ਸਿੰਘ ਮਨੋਚਾਲ ਹਰਜਿੰਦਰ ਸਿੰਘ ਸ਼ਕਰੀ, ਤੇ ਪ੍ਰਮਜੀਤ ਸਿੰਘ ਹੁਸ਼ਿਆਰਪੁਰ ਵੀ ਹਾਜਰ ਸਨ
ਡੱਲੇਵਾਲ ਦਾ ਮਰਨ ਵਰਤ 99ਵੇਂ ਦਿਨ ਵਿਚ
ਖਨੌਰੀ ਕਿਸਾਨ ਮੋਰਚੇ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 99ਵੇਂ ਦਿਨ ਵੀ ਜਾਰੀ ਰਿਹਾ। ਕੱਲ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ’ਤੇ ਦਾਤਾ ਸਿੰਘ ਵਾਲਾ ਖਨੌਰੀ ਕਿਸਾਨ ਮੋਰਚੇ ਅਤੇ ਦੇਸ਼ ਭਰ ਵਿੱਚ ਕਿਸਾਨ ਜ਼ਿਲ੍ਹਾੇਤਹਿਸੀਲ ਪੱਧਰ ’ਤੇ ਸੰਕੇਤਿਕ ਭੁੱਖ ਹੜਤਾਲ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਕੱਲ ਰਾਤ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਉਹ ਅਤਿ ਨਿੰਦਣਯੋਗ ਹੈ ਅਤੇ ਲੋਕਤੰਤਰ ਵਿੱਚ ਅਜਿਹੇ ਪੁਲਿਸ ਦੇ ਜਬਰ ਲਈ ਕੋਈ ਥਾਂ ਨਹੀਂ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਸ਼ਾਂਤਮਈ ਧਰਨਾ ਦੇਣਾ ਜਮਹੂਰੀ ਹੱਕ ਹੈ ਅਤੇ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕਰੇ ਅਤੇ ਸਾਰੇ ਗ੍ਰਿਫਤਾਰ ਕੀਤੇ ਕਿਸਾਨ ਆਗੂਆਂ ਨੂੰ ਰਿਹਾਅ ਕਰੇ। ਕੱਲ੍ਹ ਸਵੇਰੇ 9 ਵਜੇ ਤੋਂ ਕਿਸਾਨ ਦਾਤਾਸਿੰਘਵਾਲਾਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਸੰਕੇਤਿਕ ਭੁੱਖ ਹੜਤਾਲ ਉੱਪਰ ਬੈਠਣਗੇ, ਜਿਨ੍ਹਾਂ ਨੂੰ ਜਗਜੀਤ ਸਿੰਘ ਡੱਲੇਵਾਲ ਜੀ ਸੰਬੋਧਨ ਕਰਨਗੇ।
