ਚੱਬੇਵਾਲ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ

ਹੁਸ਼ਿਆਰਪੁਰ, ਵਿਧਾਨ ਸਭਾ ਹਲਕਾ 044-ਚੱਬੇਵਾਲ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਾਵਰ ਡਾ. ਇਸ਼ਾਂਕ ਕੁਮਾਰ ਸਭ ਤੋਂ ਵੱਧ 51,904 ਵੋਟਾਂ ਲੈ ਕੇ ਜੇਤੂ ਰਹੇ।

ਰਿਟਰਨਿੰਗ ਅਫਸਰ ਰਾਹੁਲ ਚਾਬਾ ਨੇ ਦੱਸਿਆ ਕਿ ਡਾ. ਇਸ਼ਾਂਕ ਕੁਮਾਰ ਨੂੰ ਕੁੱਲ 51,904, ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ 23,214 ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੋਹਨ ਸਿੰਘ ਠੰਡਲ ਨੂੰ 8692 ਵੋਟਾਂ ਪਈਆਂ।

ਇਸੇ ਤਰ੍ਹਾਂ ਸਮਾਜ ਭਲਾਈ ਮੋਰਚਾ ਦੇ ਉਮੀਦਵਾਰ ਦਵਿੰਦਰ ਕੁਮਾਰ ਸਰੋਆ ਨੂੰ 307, ਆਜ਼ਾਦ ਉਮੀਦਵਾਰ ਦਵਿੰਦਰ ਸਿੰਘ ਘੇੜਾ ਨੂੰ 226, ਆਜ਼ਾਦ ਉਮੀਦਵਾਰ ਰੋਹਿਤ ਕੁਮਾਰ ਟਿੰਕੂ ਨੂੰ 176 ਅਤੇ ਨੋਟਾ ਨੂੰ 884 ਵੋਟਾਂ ਹਾਸਲ ਹੋਈਆਂ।
ਸਥਾਨਕ ਰਿਆਤ-ਬਾਹਰਾ ਗਰੁੱਪ ਆਫ ਇੰਸਟੀਚਿਊਟ ਵਿਖੇ ਗਿਣਤੀ ਮੁਕੰਮਲ ਹੋਣ ਉਪਰੰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਚੋਣ ਅਾਬਜ਼ਰਵਰ ਆਈ. ਏ. ਐੱਸ. ਅਧਿਕਾਰੀ ਤਪਸ ਕੁਮਾਰ ਬਾਗਚੀ, ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਕੋਮਲ ਮਿੱਤਲ ਅਤੇ ਰਿਟਰਨਿੰਗ ਅਧਿਕਾਰੀ ਰਾਹੁਲ ਚਾਬਾ ਨੇ ਜੇਤੂ ਉਮੀਦਵਾਰ ਡਾ. ਇਸ਼ਾਂਕ ਕੁਮਾਰ ਨੂੰ ਸਰਟੀਫਿਕੇਟ ਸੌਂਪਿਆ।

Leave a Reply

Your email address will not be published. Required fields are marked *