ਹਰ ਰੋਜ਼ ਘੱਟ ਰਿਹਾ ਜਗਜੀਤ ਡੱਲੇਵਾਲ ਦਾ ਵਜਨ ਅਤੇ ਸ਼ੂਗਰ ਲੈਵਲ : ਡਾਕਟਰ
ਮਲੇਰਕੋਟਲਾ ਤੋਂ ਮੁਸਲਿਮ ਭਾਈਚਾਰੇ ਦਾ ਵਫਦ ਡੱਲੇਵਾਲ ਦੀ ਹਮਾਇਤ ਲਈ ਪੁੱਜਾ ਖਨੌਰੀ
ਪਟਿਆਲਾ-ਅਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ 6ਵਾਂ ਦਿਨ ਹੈ। ਡਾਕਟਰਾਂ ਦੀ ਟੀਮ ਵੱਲੋਂ ਲਗਾਤਾਰ ਉਨ੍ਹਾਂ ਦਾ ਚੈੱਕਅਪ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾਕਟਰਾਂ ਵੱਲੋਂ ਜਗਜੀਤ ਸਿੰਘ ਡੱਲੇਵਾਲ ਦਾ ਮੈਡੀਕਲ ਚੈੱਕਅਪ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਬਲੱਡ ਪ੍ਰੈਸ਼ਰ 151/105, ਸ਼ੂਗਰ 74, ਪਲਸ 94, ਤਾਪਮਾਨ 96.9 ਹੈ।
ਅੱਜ ਮਲੇਰਕੋਟਲਾ ਤੋਂ ਮੁਸਲਿਮ ਭਾਈਚਾਰੇ ਦਾ ਇਕ ਵਫ਼ਦ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ ਕਰਨ ਲਈ ਖਨੌਰੀ ਬਾਰਡਰ ਉੱਪਰ ਪਹੁੰਚਿਆ। ਕਰਨਾਟਕ ਦੇ ਕਿਸਾਨ ਆਗੂ ਕੁਰਬਰੂ ਸ਼ਾਂਤਾ ਕੁਮਾਰ ਨੇ ਅੱਜ ਬੈਂਗਲੁਰੂ ’ਚ ਐਲਾਨ ਕੀਤਾ ਕਿ 6 ਦਸੰਬਰ ਤੋਂ ਉਨ੍ਹਾਂ ਦੀ ਜਥੇਬੰਦੀ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ’ਚ ਬੈਂਗਲੁਰੂ ’ਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ ਅਤੇ ਹਰ ਰੋਜ਼ 50 ਕਿਸਾਨ ਮਰਨ ਵਰਤ ’ਤੇ ਬੈਠਣਗੇ। ਤਾਮਿਲਨਾਡੂ ਦੇ ਕਿਸਾਨ ਆਗੂ ਪੀ. ਆਰ. ਪੰਡਯਾਨ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਗੱਲ ਨਾਂ ਸੁਣੀ ਤਾਂ ਉਨ੍ਹਾਂ ਵੱਲੋਂ 14 ਦਸੰਬਰ ਤੋਂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ’ਚ ਤਾਮਿਲਨਾਡੂ ’ਚ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।