ਅਮਰੀਕਾ, 16 ਦਸੰਬਰ- ਜਾਰਜੀਆ ਤੋਂ ਇੱਕ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਗੁਡੌਰੀ ਸਕੀ ਰਿਜੋਰਟ ਨਾਮ ਦੇ ਇੱਕ ਭਾਰਤੀ ਰੈਸਟੋਰੈਂਟ ਵਿੱਚ 12 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਮਰਨ ਵਾਲਿਆਂ ਵਿੱਚ 11 ਵਿਦੇਸ਼ੀ ਅਤੇ ਇੱਕ ਜਾਰਜੀਅਨ ਨਾਗਰਿਕ ਸ਼ਾਮਲ ਹੈ। ਰਿਪੋਰਟਾਂ ਮੁਤਾਬਕ ਮ੍ਰਿਤਕਾਂ ਦੀਆਂ ਲਾਸ਼ਾਂ ਰੈਸਟੋਰੈਂਟ ਦੇ ਉਸ ਕਮਰੇ ‘ਚੋਂ ਮਿਲੀਆਂ, ਜਿੱਥੇ ਕਰਮਚਾਰੀ ਸੌਂਦੇ ਸਨ। ਮ੍ਰਿਤਕਾਂ ‘ਚ 11 ਲੋਕ ਪੰਜਾਬੀ ਦੱਸੇ ਜਾ ਰਹੇ ਹਨ।
ਮਰਨ ਵਾਲਿਆਂ ਵਿੱਚ ਰੈਸਟੋਰੈਂਟ ਦੇ ਸਟਾਫ ਮੈਂਬਰ ਵੀ ਸ਼ਾਮਲ
ਅਧਿਕਾਰਤ ਰਿਪੋਰਟ ਮੁਤਾਬਕ ਮਰਨ ਵਾਲਿਆਂ ‘ਚ ਰੈਸਟੋਰੈਂਟ ਦੇ ਸਟਾਫ ਮੈਂਬਰ ਵੀ ਸ਼ਾਮਲ ਹਨ। ਮ੍ਰਿਤਕਾਂ ਦੇ ਸਰੀਰ ‘ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ, ਜਿਸ ਤੋਂ ਲੱਗਦਾ ਹੈ ਕਿ ਉਨ੍ਹਾਂ ਦੀ ਮੌਤ ਕਿਸੇ ਹਾਦਸੇ ਕਾਰਨ ਹੋਈ ਹੈ। ਮੁੱਢਲੀ ਜਾਂਚ ਵਿੱਚ ਮੌਤ ਦਾ ਕਾਰਨ ਲਾਈਟ ਨਾ ਹੋਣ ’ਤੇ ਬੰਦ ਕਮਰੇ ਵਿੱਚ ਜਨਰੇਟਰ ਦੀ ਵਰਤੋਂ ਦੱਸਿਆ ਗਿਆ ਹੈ। ਮੌਕੇ ‘ਤੇ ਪਹੁੰਚੇ ਲੋਕਾਂ ਨੇ ਦੇਖਿਆ ਕਿ ਬੈੱਡਾਂ ਕੋਲ ਜਨਰੇਟਰ ਰੱਖਿਆ ਹੋਇਆ ਸੀ।
